ਬਲੂਮਿੰਗ ਬਡਜ਼ ਸਕੂਲ ਵਿਖੇ ਨਰਸ ਦਿਵਸ ਮਨਾਇਆ
ਇਲਾਕੇ ਦੀ ਨਾਮਵਰ ਵਿੱਦਿਅਕ
Publish Date: Wed, 13 May 2026 04:22 PM (IST)
Updated Date: Thu, 14 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੁਲ ਮੋਗਾ ਵਿਖੇ ਇੰਟਰਨੈਸ਼ਨਲ ਨਰਸ ਡੇ ਦੇ ਮੌਕੇ ’ਤੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਹ ਸਭਾ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਰਸਿੰਗ ਦਿਵਸ ਨਾਲ ਸੰਬੰਧਤ ਚਾਰਟ ਪ੍ਰਦਰਸ਼ਿਤ ਕੀਤੇ ਅਤੇ ਇਸ ਦਿਨ ਦੇ ਮਹੱਤਵ ਬਾਰੇ ਲੇਖ ਅਤੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿਚ ਹਸਪਤਾਲਾਂ ਵਿਚ ਨਰਸਿੰਗ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਰਸਾਂ ਮਰੀਜ਼ਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਸਮੇਂ ਸਿਰ ਦਵਾਈਆਂ ਦੇਣਾ, ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਾ, ਡਾਕਟਰਾਂ ਦੀ ਸਹਾਇਤਾ ਕਰਨਾ ਅਤੇ ਐਮਰਜੈਂਸੀ ਹਾਲਾਤਾਂ ਵਿਚ ਤੁਰੰਤ ਸੇਵਾਵਾਂ ਮੁਹੱਈਆ ਕਰਵਾਉਣ ਜਿਹੇ ਅਹਿਮ ਕੰਮ ਨਿਭਾਉਂਦੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਨਰਸ ਡੇ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਰਸਾਂ ਦੀ ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਵਿਅਕਤੀ ਨੂੰ ਉਨ੍ਹਾਂ ਦੇ ਕੰਮ ਦਾ ਸਤਿਕਾਰ ਕਰਨਾ ਚਾਹੀਦਾ ਹੈ।