ਮਾਂ ਸ਼ੇਰਾਂਵਾਲੀ ਦੇ ਵਿਸ਼ਾਲ ਜਾਗਰਣ ਦਾ ਨਿਮੰਤਰਣ ਪੱਤਰ ਡੀਸੀ ਸਾਗਰ ਸੇਤੀਆ ਨੂੰ ਭੇਟ
ਭਾਰਤੀ ਵਾਲਮੀਕੀ ਧਰਮ ਸਮਾਜ
Publish Date: Wed, 13 May 2026 04:20 PM (IST)
Updated Date: Thu, 14 May 2026 04:01 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਵਾਲਮੀਕੀ ਧਰਮ ਸਮਾਜ ਦੇ ਪ੍ਰਧਾਨ ਨਰੇਸ਼ ਬੋਹਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਲਮੀਕੀ ਕਾਲੋਨੀ ਵਾਰਡ ਨੰਬਰ 40 ’ਚ ਬੱਚਿਆਂ ਵੱਲੋਂ ਮਾਤਾ ਸ਼ੇਰਾਂਵਾਲੀ ਦਾ ਵਿਸ਼ਾਲ ਜਾਗਰਣ 23 ਮਈ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਭਜਨ ਗਾਇਕ ਹਰਸ਼ ਸ਼ਰਮਾ ਅਤੇ ਗਾਇਕ ਜੱਗੀ ਗਿੱਲ ਲੁਧਿਆਣਾ ਵਾਲੇ ਮਾਤਾ ਭਗਵਤੀ ਦੇ ਭਜਨਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਜਾਗਰਣ ਸਬੰਧੀ ਨਿਮੰਤਰਣ ਪੱਤਰ ਮੋਗਾ ਦੇ ਮਾਣਯੋਗ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਬੱਚਿਆਂ ਵੱਲੋਂ ਭੇਟ ਕੀਤਾ ਗਿਆ। ਇਸ ਮੌਕੇ ਲਵ ਬੋਹਤ, ਅਰਵਿੰਸ਼ ਅਰੋੜਾ, ਪ੍ਰਥਮ ਬੌਹਤ, ਨਕਸ਼ ਬੋਹਤ ਅਤੇ ਹੋਰ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੱਚਿਆਂ ਨੂੰ ਮਾਤਾ ਭਗਵਤੀ ਦੇ ਜਾਗਰਣ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ’ਚ ਸਿੱਖਿਆ ਅਤੇ ਖੇਡਾਂ ਦੋਵਾਂ ’ਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ਵਿਚ ਕਾਮਯਾਬ ਹੋ ਕੇ ਉੱਚੀਆਂ ਬੁਲੰਦੀਆਂ ਨੂੰ ਛੂਹ ਸਕਣ। ਉਨ੍ਹਾਂ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਹਮੇਸ਼ਾ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ।