ਜਸਪਾਲ ਪੰਜਗਰਾਈ ਨੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਵੰਡਿਆ ਸਾਮਾਨ
ਜਸਪਾਲ ਪੰਜਗਰਾਈ ਨੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਵੰਡਿਆ ਸਮਾਨ
Publish Date: Tue, 20 Jan 2026 03:59 PM (IST)
Updated Date: Wed, 21 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐੱਸਸੀ ਮੋਰਚਾ ਪੰਜਾਬ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਅੰਗਹੀਣਾਂ ਅਤੇ ਬਜ਼ੁਰਗ ਵਿਅਕਤੀਆਂ ਲਈ ਮੁਫਤ ਕੈਂਪ ਲਾਇਆ ਗਿਆ। ਇਸ ਦੌਰਾਨ ਪਿੰਡ ਰੋਮਾਣਾ ਅਜੀਤ ਸਿੰਘ, ਮੱਲਾ, ਡੋਡ, ਘਣੀਆਂ ਅਤੇ ਵਾੜਾ ਭਾਈਕੇ ਦੇ ਲੋੜਵੰਦ ਲੋਕਾਂ ਨੂੰ 5 ਲੱਖ ਤੋਂ ਉੱਪਰ ਖੂੰਡੀਆਂ, ਗੋਡੇ, ਬੈਲਟਾਂ, ਕੰਨ ਵਾਲੀਆਂ ਮਸ਼ੀਨਾਂ, ਵਾਕਰ, ਵੀਲ ਚੇਅਰ, ਟਰਾਈ ਸਾਈਕਲ ਅਤੇ ਹੋਰ ਬਹੁਤ ਸਾਰਾ ਸਾਮਾਨ ਵੰਡਿਆ ਗਿਆ। ਪਿੰਡ ਦੇ ਕਲੱਬ ਦੇ ਪ੍ਰਧਾਨ ਅਜਮੇਰ ਸਿੰਘ ਨੇ ਜਸਪਾਲ ਸਿੰਘ ਪੰਜਗਰਾਈ ਵੱਲੋਂ ਕੀਤੇ ਜਾ ਰਹੇ ਸਮਾਜਸੇਵੀ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਿੰਡ ਅਤੇ ਕਲੱਬ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਪੰਜਗਰਾਈ ਵੱਲੋਂ ਵਿਧਾਨ ਸਭਾ ਹਲਕਾ ਦੇ ਸਾਰੇ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ ਸਾਰੇ ਪਿੰਡਾਂ ਦੇ ਲੋੜਵੰਦ ਬਜ਼ੁਰਗ ਅਤੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਮਾਂ ਭਾਰਤ ਸਰਕਾਰ ਵੱਲੋਂ ਲਿਆ ਕੇ ਵੰਡਿਆ ਜਾਂਦਾ ਹੈ। ਇਸ ਸਮੇਂ ਉਹਨਾਂ ਨਾਲ ਗੁਰਾ ਸਿੰਘ ਵਾੜਾ ਭਾਈਕਾ, ਜਲੋਰ ਸਿੰਘ ਘਣੀਆ, ਰੋਮਾਣਾ ਅਜੀਤ ਸਿੰਘ, ਨਰਾਇਣ ਸਿੰਘ, ਗੁਰਦੇਵ ਸਿੰਘ ਡੋਡ ਅਤੇ ਰਮਨਦੀਪ ਕੌਰ ਆਦਿ ਵੀ ਹਾਜ਼ਰ ਸਨ।