ਜਤਿੰਦਰਪਾਲ ਸਿੰਘ ਢਿੱਲੋਂ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
ਗਿੱਦੜਬਾਹਾ ਵਿਖੇ ਜਤਿੰਦਰਪਾਲ ਸਿੰਘ ਢਿੱਲੋਂ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ
Publish Date: Fri, 10 Apr 2026 05:09 PM (IST)
Updated Date: Fri, 10 Apr 2026 05:11 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗਿੱਦੜਬਾਹਾ ਵਿਖੇ ਬੀਤੇ ਲੰਬੇ ਸਮੇਂ ਤੋਂ ਖਾਲੀ ਪਏ ਤਹਿਸੀਲਦਾਰ ਦੇ ਅਹੁਦੇ ਤੇ ਪੰਜਾਬ ਸਰਕਾਰ ਵੱਲੋਂ ਜਤਿੰਦਰਪਾਲ ਸਿੰਘ ਢਿੱਲੋਂ ਨੂੰ ਬਤੌਰ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਜਤਿੰਦਰਪਾਲ ਸਿੰਘ ਢਿੱਲੋਂ ਫਿਰੋਜਪੁਰ ਵਿਖੇ ਤਾਇਨਾਤ ਸਨ, ਜਦੋਂਕਿ ਬੀਤੇ ਸਾਲ 30 ਸਤੰਬਰ ਨੂੰ ਤਹਿਸੀਲਦਾਰ ਰਾਕੇਸ਼ ਕੁਮਾਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਗਿੱਦੜਬਾਹਾ ਵਿਖੇ ਤਹਿਸੀਲਦਾਰ ਦਾ ਅਹੁਦਾ ਖਾਲੀ ਪਿਆ ਸੀ। ਵਰਣਨਯੋਗ ਹੈ ਕਿ ਗਿੱਦੜਬਾਹਾ ਵਿਖੇ ਇਸ ਦੌਰਾਨ ਨਾਇਬ ਤਹਿਸੀਲਦਾਰ ਹੀ ਤਾਇਨਾਤ ਰਹੇ ਹਨ। ਅੱਜ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਤਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਤਹਿਸੀਲ ਦਫਤਰ ਵਿਖੇ ਕੰਮ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਨਹੀ ਆਉਣ ਦੇਣਗੇ।