ਪੱਤਰਕਾਰ ਸੁਰਿੰਦਰ ਸਿੰਘ ਚੱਠਾ ਦਾ ਦੇਹਾਂਤ
ਪੱਤਰਕਾਰ ਸੁਰਿੰਦਰ ਸਿੰਘ ਚੱਠਾ ਦਾ ਦੇਹਾਂਤ
Publish Date: Thu, 30 Apr 2026 06:06 PM (IST)
Updated Date: Thu, 30 Apr 2026 06:10 PM (IST)
ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੀਨੀਅਰ ਪੱਤਰਕਾਰ ਸੁਰਿੰਦਰ ਸਿੰਘ ਚੱਠਾ ਪਿੰਡ ਖਿੜਕੀਆਂ ਵਾਲਾ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸੁਰਿੰਦਰ ਸਿੰਘ ਚੱਠਾ ਨੇ ਆਪਣੇ ਲੰਮੇ ਸਮੇਂ ਦੌਰਾਨ ਇਮਾਨਦਾਰੀ ਤੇ ਨਿਡਰਤਾ ਨਾਲ ਪੱਤਰਕਾਰਤਾ ਕੀਤੀ ਤੇ ਹਮੇਸ਼ਾ ਸਮਾਜਿਕ ਮੁੱਦਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਦੇ ਚਲੇ ਜਾਣ ਨਾਲ ਜਿੱਥੇ ਪੱਤਰਕਾਰ ਭਾਈਚਾਰੇ ’ਚ ਸੋਗ ਦੀ ਲਹਿਰ ਹੈ, ਉੱਥੇ ਹੀ ਪਰਿਵਾਰ ਨੂੰ ਵੀ ਡੂੰਘਾ ਦੁੱਖ ਪਹੁੰਚਿਆ ਹੈ। ਇਲਾਕੇ ਦੀਆਂ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸੁਰਿੰਦਰ ਸਿੰਘ ਚੱਠਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।