ਸੰਤ ਬਾਬਾ ਗੁਰਮੁੱਖ ਸਿੰਘ ਸਕੂਲ ’ਚ ਕਬੱਡੀ ਟੂਰਨਾਮੈਂਟ ਕਰਵਾਇਆ
ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ’ਚ ਕਰਵਾਇਆ ਕਬੱਡੀ ਟੂਰਨਾਮੈਂਟ
Publish Date: Tue, 05 May 2026 03:44 PM (IST)
Updated Date: Tue, 05 May 2026 03:47 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ’ਚ ਏਐਸਆਈਐਸਸੀ ਜ਼ੋਨਲ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਬਾਬਾ ਜਸਵਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਅਸ਼ੀਰਵਾਦ ਦੇ ਕੇ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੇ ਅੰਡਰ 14, ਅੰਡਰ 17 ਤੇ ਅੰਡਰ 19 ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਟੂਰਨਾਮੈਂਟ ’ਚ ਅੰਡਰ 14 ਲੜਕੇ, ਅੰਡਰ 17 ਲੜਕੇ, ਅੰਡਰ 19 ਲੜਕੇ ਤੇ ਅੰਡਰ 19 ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ 14 ਤੇ ਅੰਡਰ 17 ਲੜਕੀਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ। ਮੈਨੇਜਮੈਂਟ ਵੱਲੋਂ ਜੇਤੂ ਟੀਮਾਂ ਨੂੰ ਟਰਾਫੀ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਜਯੋਤੀ ਗੂੰਬਰ ਤੇ ਸਟਾਫ਼ ਮੈਬਰਾਂ ਵੱਲੋਂ ਬਾਹਰੋਂ ਆਏ ਹੋਏ ਅਫੀਸ਼ਅਲ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ। ਡੀਪੀ ਕਪਿਲ ਸ਼ਰਮਾ, ਲਵਪ੍ਰੀਤ ਸਿੰਘ ਬਰਾੜ, ਰਾਮਿੰਦਰ ਸਿੰਘ ਸੇਖੋਂ, ਰਜਨੀ ਖਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।