ਕਿਰਤੀ ਕਿਸਾਨ ਯੂਨੀਅਨ ਦੇ

ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ ਬੱਧਨੀ ਕਲਾਂ: ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਇਕਾਈ ਬੱਧਨੀ ਕਲਾਂ ਦੀ ਚੋਣ ਨਵੇਂ ਸਾਥੀ ਆਉਣ ਤੇ 18 ਮੈਂਬਰੀ ਪਿੰਡ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ ਹੇਠ ਸਰਵਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਨਰੰਜਣ ਸਿੰਘ ਇਕਾਈ ਪ੍ਰਧਾਨ, ਕਰਨੈਲ ਸਿੰਘ ਇਕਾਈ ਸਰਪ੍ਰਸਤ, ਦਰਸ਼ਨ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਭੰਗੂ ਮੀਤ ਪ੍ਰਧਾਨ, ਬਲਦੇਵ ਸਿੰਘ ਭੰਗੂ, ਜਰਨਲ ਸਕੱਤਰ ਬਲਦੇਵ ਸਿੰਘ ਭੰਗੂ, ਜਗਸੀਰ ਸਿੰਘ ਨੰਬਰਦਾਰ ਸਹਾਇਕ ਸਕੱਤਰ, ਵਿਸ਼ਾਲ ਮਿੱਤਲ ਖਜ਼ਾਨਚੀ, ਜਗਬੀਰ ਸਿੰਘ ਪ੍ਰੈੱਸ ਸਕੱਤਰ, ਸਤਿਨਾਮ ਸਿੰਘ ਸਹਾਇਕ ਪ੍ਰੈੱਸ ਸਕੱਤਰ, ਬਲਜੀਤ ਸਿੰਘ ਗਿੱਲ ਸਲਾਹਕਾਰ ਵਜੋਂ ਚੋਣ ਹੋਈ। ਅਮਰ ਸਿੰਘ, ਗੁਰਦੇਵ ਸਿੰਘ, ਹਰਮਿੰਦਰ ਸਿੰਘ ਰਾਮਾ, ਭੋਲਾ ਸਿੰਘ, ਪਰਮਿੰਦਰ ਸਿੰਘ, ਹਰਨੇਕ ਸਿੰਘ, ਪਲਵਿੰਦਰ ਸਿੰਘ ਤੇ ਬਲਜੀਤ ਸਿੰਘ ਬੱਧਨੀ ਕਲਾਂ ਦੀ ਚੋਣ ਮੈਂਬਰਾਂ ਦੇ ਤੌਰ ’ਤੇ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਆਗੂ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਸੰਬੋਧਨ ਕਰਦਿਆ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੇ ਵਿਧਾਨਨਾਮੇ ਤਹਿਤ ਮੈਂਬਰਸ਼ਿਪ ਕਰਕੇ ਇਹ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਮਹਿੰਗਾਈ ਦੇ ਕਾਰਨ ਆਮ ਲੋਕਾਂ ਦਾ ਜੀਵਨ ਅੱਸਤ ਵਿਅਸਤ ਹੋ ਗਿਆ ਹੈ। ਲਗਾਤਾਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਚਿੰਤਾਜਨਕ ਵਿਸ਼ਾ ਹੈ। ਇਸ ਮਹਿੰਗਾਈ ਦੀ ਜਿੰਮੇਵਾਰ ਕੇਂਦਰ ਸਰਕਾਰ ਹੈ। ਲਾਗਾਤਾਰ ਰੁਪਏ ਦਾ ਪੱਧਰ ਡਿੱਗ ਰਿਹਾ ਹੈ ਤੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਨੂੰ ਸੋਨਾ ਨਾ ਖ਼ਰੀਦਣ ਦੀ ਅਪੀਲ ਕਰ ਰਹੇ ਹਨ ਜੋ ਬਹੁਤ ਹੀ ਨਿੰਦਣਯੋਗ ਹੈ। ਇਸ ਲਾਗਾਤਾਰ ਵੱਧ ਰਹੀ ਮਹਿੰਗਾਈ ਦੇ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਡੀਸੀ ਦਫ਼ਤਰ ਮੋਗਾ ਵਿਖੇ 2 ਜੂਨ ਨੂੰ ਧਰਨਾਲ ਦਿੱਤਾ ਜਾ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਮੈਦਾਨ