ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੀ ਚੋਣ ਸੰਪੰਨ
ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਕਮੇਟੀ ਦੀ ਚੋਣ ਸੰਪੰਨ
Publish Date: Wed, 13 May 2026 03:31 PM (IST)
Updated Date: Thu, 14 May 2026 04:00 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਕਿਰਤੀ ਕਿਸਾਨ ਯੂਨੀਅਨ ਪਿੰਡ ਕਾਸਮ ਭੱਟੀ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਦੀ ਨਿਗਰਾਨੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਕਾਸਮ ਭੱਟੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਜਥੇਬੰਦੀ ਪ੍ਰਤੀ ਆਪਣੀ ਏਕਤਾ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਫ਼ਸਲਾਂ ਦੇ ਘਟ ਰਹੇ ਭਾਅ, ਕਰਜ਼ੇ ਦੇ ਬੋਝ ਅਤੇ ਸਰਕਾਰ ਦੀਆਂ ਨੀਤੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ, ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਵਿਉੱਤਬੰਦੀ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਵਰਗ ਨੂੰ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਹੋਵੇਗੀ। ਚੋਣ ਪ੍ਰਕਿਰਿਆ ਦੌਰਾਨ ਰਣਜੋਧ ਸਿੰਘ ਗੋਰਾ ਬਰਾੜ ਨੂੰ ਪ੍ਰਧਾਨ, ਗਮਦੂਰ ਸਿੰਘ ਨੂੰ ਸਕੱਤਰ ਅਤੇ ਪਵਨਜੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸੇ ਤਰ੍ਹਾਂ ਰੁਪਿੰਦਰ ਸਿੰਘ ਨੂੰ ਸਹਾਇਕ ਸਕੱਤਰ, ਰਾਜਵੀਰ ਸਿੰਘ ਅਤੇ ਗੁਰਦਿਆਲ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਕਮੇਟੀ ਦੇ ਮੈਂਬਰਾਂ ਵਜੋਂ ਹਰਮਨਵੀਰ ਸਿੰਘ, ਸਤਿਕਰਤਾਰ ਸਿੰਘ, ਜੱਗਰ ਸਿੰਘ, ਅਰਸ਼ਦੀਪ ਸਿੰਘ, ਗੁਰਦੀਪ ਸਿੰਘ, ਸਿਰੀ ਰਾਮ ਅਤੇ ਗੁਰਪ੍ਰੀਤ ਸਿੰਘ ਨੂੰ ਚੁਣਿਆ ਗਿਆ। ਨਵ-ਚੁਣੇ ਗਏ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾਂ ਅੱਗੇ ਰਹਿਣਗੇ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਮੀਟਿੰਗ ਦੇ ਅਖ਼ੀਰ ਵਿਚ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ ਗਈ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।