ਕੋਟਕਪੂਰਾ ਗੋਲੀ ਕਾਂਡ: ਫਰੀਦਕੋਟ ਅਦਾਲਤ 'ਚ ਸੁਣਵਾਈ 15 ਅਪ੍ਰੈਲ ਤੱਕ ਮੁਲਤਵੀ; ਸੁਖਬੀਰ ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼
ਜਾਣਕਾਰੀ ਮੁਤਾਬਕ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋਂ ਬਾਹਰਲੇ ਜਿਲ੍ਹੇ ਵਿਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਵਿਖੇ ਚਲ ਰਹੇ ਕੇਸ ’ਤੇ ਰੋਕ ਲਗਾਈ ਹੈ। ਜਿਸ ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੀ ਹੁਕਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਹੈ।
Publish Date: Thu, 12 Mar 2026 11:56 AM (IST)
Updated Date: Thu, 12 Mar 2026 11:59 AM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : 2015 ਵਿਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਿ੍ਸ਼ਨ ਕਾਂਤ ਜੈਨ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਡੀਆਈਜੀ ਫਿਰੋਜਪੁਰ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮੰਦਰ ਸਿੰਘ ਮਾਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਅਗਲੀ ਸੁਣਵਾਈ 15 ਅਪ੍ਰੈਲ ਲਈ ਮੁਲਤਵੀ ਕਰ ਦਿੱਤੀ ਗਈ।