ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ’ਚ ਝੰਡਾ ਲਹਿਰਾਇਆ
ਅੱਜ ਮਈ ਦਿਵਸ ਦੇ ਸਬੰਧ ਵਿਚ
Publish Date: Fri, 01 May 2026 04:37 PM (IST)
Updated Date: Sat, 02 May 2026 04:05 AM (IST)
ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਅੱਜ ਮਈ ਦਿਵਸ ਦੇ ਸਬੰਧ ਵਿਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪੀਡਬਲਿਊਡੀ ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਜ਼ਿਲ੍ਹਾ ਮੋਗਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਜ਼ਿਲ੍ਹਾ ਮੋਗਾ ਵੱਲੋਂ ਜਲਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਫ਼ਤਰ ਮੋਗਾ ਵਿਖੇ ਮਈ ਦਿਵਸ ਮਨਾਇਆ ਗਿਆ। ਇਸ ਮੌਕੇ ਪੀਡਬਲਿਊਡੀ ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਮੋਗਾ ਵੱਲੋਂ ਆਪਣੇ ਝੰਡੇ ਲਹਿਰਾਏ ਗਏ ਅਤੇ ਸ਼ਿਕਾਗੋ ਦੇ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ। ਇਸ ਸਮੇਂ ਵੱਡੀ ਗਿਣਤੀ ਵਿਚ ਮੁਲਾਜ਼ਮ ਹੋਏ ਹਨ।