ਡਾਕਟਰ ਕਲਾਮ ਇੰਟਰਨੈਸ਼ਨਲ ਸਕੂਲ ’ਚ ਮਜ਼ਦੂਰ ਦਿਵਸ ਮਨਾਇਆ
ਇਲਾਕੇ ਦੀ ਨਾਮਵਰ ਸਥਾਨਕ ਸੰਸਥਾ
Publish Date: Thu, 30 Apr 2026 03:47 PM (IST)
Updated Date: Fri, 01 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਇਲਾਕੇ ਦੀ ਨਾਮਵਰ ਸਥਾਨਕ ਸੰਸਥਾ ਡਾਕਟਰ ਕਲਾਮ ਇੰਟਰਨੈਸ਼ਨਲ ਸਕੂਲ ਦੇ ਵਿਚ ਮਜ਼ਦੂਰ ਦਿਵਸ ਬੜੇ ਹੀ ਵਿਸ਼ੇਸ਼ ਢੰਗ ਨਾਲ ਮਨਾਇਆ ਗਿਆ। ਇਸ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਆਪਣੀ ਅਲੱਗ ਅਲੱਗ ਭਾਸ਼ਣਾਂ ਰਾਹੀਂ ਸਾਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ।ਦੂਸਰੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਸ ਦਿਵਸ ਉੱਪਰ ਆਪਣਾ ਇਕ ਛੋਟਾ ਜਿਹਾ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਰਾਹੀਂ ਉਨ੍ਹਾਂ ਨੇ ਸਾਨੂੰ ਸ਼ੰਦੇਸ ਦਿੱਤਾ ਕਿ ਇਨ੍ਹਾਂ ਕੰਮ ਕਰਨ ਵਾਲੇ ਹੱਥਾਂ ਦਾ ਸਾਨੂੰ ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਸ਼ਰਮਾ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਦੁਨੀਆਂ ਭਰ ਵਿਚ ਇਹ ਦਿਨ 1 ਮਈ ਨੂੰ ਮਨਾਇਆ ਜਾਂਦਾ ਹੈ ਜੋ ਕਿ ਮਜ਼ਦੂਰਾਂ ਦੇ ਹੱਕਾਂ ਦੀ ਅਤੇ ਸਤਿਕਾਰ ਦੀ ਰੱਖਿਆ ਕਰਨ ਆਦਿ ਬਾਰੇ ਸਾਨੂੰ ਦੱਸਦਾ ਹੈ। ਇਸ ਦਿਨ ਰਾਹੀਂ ਉਨ੍ਹਾਂ ਦੇ ਕੰਮ ਕਰਨ ਦੇ ਸਮੇਂ ਨੂੰ ਨਿਯਮਤ ਕੀਤਾ ਗਿਆ ਸੀ। ਇਸ ਤਰ੍ਹਾਂ ਇਕ ਛੋਟੇ ਜਿਹੇ ਉਪਰਾਲੇ ਸਦਕਾ ਸਕੂਲ ਵਿਚ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਅਧਿਆਪਕ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਦਿਨ ਨੂੰ ਇਨ੍ਹਾਂ ਕਾਮਿਆਂ ਲਈ ਖ਼ਾਸ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਸਕੂਲ ਮੈਨੇਜਮੈਂਟ ਅਤੇ ਮੈਡਮ ਵੱਲੋਂ ਇਨ੍ਹਾਂ ਕਾਮਿਆਂ ਨੂੰ ਰਿਫਰੈਸ਼ਮੈਂਟ ਪਾਰਟੀ ਦਿੱਤੀ ਗਈ ਅਤੇ ਸਨਮਾਨਿਤ ਵੀ ਕੀਤਾ ਗਿਆ।