ਹੋਲੀ ਹਾਰਟ ਸਕੂਲ ਮੋਗਾ ਵਿਖੇ ਮਜ਼ਦੂਰ ਦਿਵਸ ਮਨਾਇਆ
ਅੱਜ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ
Publish Date: Fri, 01 May 2026 03:30 PM (IST)
Updated Date: Sat, 02 May 2026 04:02 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਅੱਜ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਸਕੂਲ ਦੇ ਨਾਨ-ਟੀਚਿੰਗ ਸਟਾਫ਼ ਅਤੇ ਸੇਵਾਦਾਰਾਂ ਦੀ ਅਣਥੱਕ ਮਿਹਨਤ ਨੂੰ ਸਲਾਮ ਕਰਦਿਆਂ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਅਤੇ ਸਟਾਫ਼ ਨੇ ਮਿਲ ਕੇ ਕੇਕ ਕੱਟਿਆ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਨਾਨ-ਟੀਚਿੰਗ ਸਟਾਫ਼ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਨੇ ਕਿਹਾ ਕਿ ਇਹ ਕਰਮਚਾਰੀ ਸਕੂਲ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਅਦਾਰਾ ਦਿਨ-ਰਾਤ ਤਰੱਕੀ ਕਰ ਰਿਹਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸਾਰੇ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਹ ਦਿਨ ਸਾਨੂੰ ਸਿਖਾਉਂਦਾ ਹੈ ਕਿ ਹਰ ਕੰਮ ਸਤਿਕਾਰਯੋਗ ਹੈ ਅਤੇ ਮਿਹਨਤ ਦਾ ਮੁੱਲ ਹਮੇਸ਼ਾ ਪੈਂਦਾ ਹੈ।