ਸੰਕਲਪ ਸੁਸਾਇਟੀ ਦੁਆਰਾ ਕਿਰਤੀ ਦਿਵਸ ਮਨਾਇਆ
ਸੰਕਲਪ ਸੁਸਾਇਟੀ ਦੁਆਰਾ ਕਿਰਤੀ ਦਿਵਸ ਮਨਾਇਆ
Publish Date: Fri, 01 May 2026 05:33 PM (IST)
Updated Date: Fri, 01 May 2026 05:35 PM (IST)

ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਿਰਤੀ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਸਥਾਪਕ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਏਐਸ ਆਈ ਜ਼ਿਲ੍ਹਾ ਟਰੈਫਿਕ ਇੰਚਾਰਜ ਤਰਸੇਮ ਸਿੰਘ ਬਰਾੜ ਪੁੱਜੇ। ਉਹਨਾਂ ਨੇ ਸਥਾਨਕ ਕੋਟਕਪੂਰਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ ਕੋਲ ਬਣੇ ਮਜ਼ਦੂਰਾਂ ਦੇ ਆਰਾਮ ਘਰ ਵਿਖੇ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਤਾਕੀਦ ਕੀਤੀ। ਸੰਸਥਾ ਦੀ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਨੇ ਆਖਿਆ ਕਿ ਤੰਦਰੁਸਤ ਸਮਾਜ ਦੇ ਨਿਰਮਾਣ ਵਿੱਚ ਮਜ਼ਦੂਰ ਵਰਗ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ। ਉਹਨਾਂ ਦੀ ਮਦਦ ਨਾਲ ਇਸ ਮੌਕੇ ਹਾਜ਼ਰ ਸਾਰੇ ਮਜ਼ਦੂਰਾਂ ਨੂੰ ਲੱਡੂ ਵੀ ਵੰਡੇ ਗਏ। ਸੰਸਥਾ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਨੇ ਇਸ ਮੌਕੇ ਹਾਜ਼ਰ ਮਜ਼ਦੂਰਾਂ ਨੂੰ ਮਜ਼ਦੂਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਜਲਦੀ ਹੀ ਮਜ਼ਦੂਰਾਂ ਲਈ ਇੱਕ ਮੁਫਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਸੰਧੂ ਨੇ ਆਖਿਆ ਕਿ ਉਹਨਾਂ ਦੀ ਸੰਸਥਾ ਦੁਆਰਾ ਸੀਐਸਸੀ ਅਕੈਡਮੀ ਦੀ ਮਦਦ ਨਾਲ ਵਿਸ਼ੇਸ਼ ਤੌਰ ਤੇ ਮਜ਼ਦੂਰ ਵਰਗ ਦੇ ਬੱਚਿਆਂ ਲਈ ਮੁਫਤ ਇਹ ਆਈ ਪ੍ਰੋਡਕਟੀਵਿਟੀ ਕੋਰਸ ਵਿੱਚ ਦਾਖਲਾ ਸ਼ੁਰੂ ਹੈ। ਇਹ ਕੋਰਸ ਮਜ਼ਦੂਰ ਵਰਗ ਦੇ ਲੜਕੇ ਲੜਕੀਆਂ ਜਿਨਾਂ ਦੀ ਉਮਰ 14 ਤੋਂ 29 ਸਾਲ ਤੱਕ ਹੈ ਉਹਨਾਂ ਨੂੰ ਮੁਫਤ ਕਰਵਾਇਆ ਜਾਵੇਗਾ। ਇਸ ਮੌਕੇ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ, ਪਵਿੱਤਰ ਸਿੰਘ ਜ਼ਿਲ੍ਹਾ ਐਮ ਐਲਟੀ, ਰਵਿੰਦਰ ਅਰੋੜਾ, ਸੁਮੀਤ ਸਿੰਘ, ਨਿਰਭੈ ਸਿੰਘ ਬਰਾੜ, ਸੀਨੀਅਰ ਕਾਂਸਟੇਬਲ ਸੁਖਜਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ, ਭਵਕੀਰਤ ਸਿੰਘ ਸੰਧੂ ਤੇ ਪ੍ਰਧਾਨ ਨਰਿੰਦਰ ਸਿੰਘ ਪੰਮਾ ਸੰਧੂ ਹਾਜ਼ਰ ਸਨ।