ਹੋਲੀ ਹਾਰਟ ਸਕੂਲ ’ਚ ਸਮਾਗਮ ਕਰਵਾਇਆ
ਹੋਲੀ ਹਾਰਟ ਸਕੂਲ ਅਜੀਤਵਾਲ ਵਿਚ
Publish Date: Thu, 30 Apr 2026 04:12 PM (IST)
Updated Date: Fri, 01 May 2026 04:05 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਹਨਤ ਦੀ ਅਹਿਮੀਅਤ ਸਮਝਾਉਣਾ ਅਤੇ ਸਾਡੇ ਜੀਵਨ ਵਿਚ ਮਦਦ ਕਰਨ ਵਾਲੇ ਹਰ ਕਾਮੇ ਦਾ ਸਤਿਕਾਰ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਵਿਚ ਇਕ ਪ੍ਰੇਰਨਾਦਾਇਕ ਪ੍ਰਾਰਥਨਾ ਨਾਲ ਹੋਈ। ਵਿਦਿਆਰਥੀਆਂ ਨੇ ਇਸ ਮੌਕੇ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਕਿਰਤ ਦੀ ਮਹੱਤਤਾ ਵਿਸ਼ੇ ’ਤੇ ਭਾਸ਼ਣ ਦਿੱਤੇ ਅਤੇ ਦੱਸਿਆ ਕਿ ਕਿਵੇਂ ਇਕ ਮਜ਼ਦੂਰ ਦੇਸ਼ ਦੀ ਤਰੱਕੀ ਵਿਚ ਰੀੜ ਦੀ ਹੱਡੀ ਵਾਂਗ ਹੁੰਦਾ ਹੈ। ਛੋਟੇ ਬੱਚਿਆਂ ਵੱਲੋਂ ਮਜ਼ਦੂਰਾਂ ਕਿਸਾਨਾਂ ਅਤੇ ਕਾਰੀਗਰਾਂ ਦੀ ਭੂਮਿਕਾ ਨਿਭਾਉਂਦੇ ਹੋਏ ਇਕ ਬਹੁਤ ਹੀ ਖੂਬਸੂਰਤ ਨਾਟਕ ਪੇਸ਼ ਕੀਤਾ ਗਿਆ। ਇਸ ਸਮਾਗਮ ਦੇ ਦੂਜੇ ਪੜਾਅ ਵਿਚ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਸਕੂਲ ਦੇ ਡਾਇਰੈਕਟਰ ਸ਼ਰੇਆ ਪਲਤਾ ਵੱਲੋਂ ਸਕੂਲ ਦੇ ਸਮੂਹ ਸੇਵਾਦਾਰਾਂ ਸਫ਼ਾਈ ਕਰਮਚਾਰੀਆਂ ਅਤੇ ਡਰਾਈਵਰਾਂ ਨੂੰ ਵਿਸ਼ੇਸ਼ ਤੌਰ ’ਤੇ ਸਟੇਟ ’ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਤੋਹਫੇ ਅਤੇ ਮਿਠਿਆਈਆਂ ਭੇਟ ਕੀਤੀਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਅਹਿਸਾਸ ਹੋਵੇ ਕਿ ਉਹ ਸਾਡੇ ਸਕੂਲ ਪਰਿਵਾਰ ਦਾ ਇਕ ਅਹਿਮ ਹਿੱਸਾ ਹਨ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਸਾਕਸ਼ੀ ਗੁਲੇਰਿਆ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਕਿਰਤ ਕਰੋ ਵੰਡ ਛਕੋ ਦਾ ਸੰਦੇਸ਼ ਦਿੱਤਾ ਉਨ੍ਹਾਂ ਕਿਹਾ ਕਿ ਕੋਈ ਵੀ ਕੀਤਾ ਛੁੱਟਾਂ ਜਾਂ ਵੱਡਾ ਨਹੀਂ ਹੁੰਦਾ ਬਲਕਿ ਇਨਸਾਨ ਦੀ ਨੀਅਤ ਅਤੇ ਮਿਹਨਤ ਵੱਡੀ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਮਿਹਨਤਕਸ਼ ਇਨਸਾਨ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਅੰਤ ਵਿਚ ਵਿਦਿਆਰਥੀਆਂ ਨੇ ਪ੍ਰਣ ਲਿਆ ਕੇ ਉਹ ਜ਼ਿੰਦਗੀ ਵਿਚ ਸਖ਼ਤ ਮਿਹਨਤ ਕਰਨਗੇ ਅਤੇ ਕਦੇ ਵੀ ਕਿਸੇ ਕਾਮੇ ਦਾ ਨਿਰਾਦਰ ਨਹੀਂ ਕਰਨਗੇ। ਇਸ ਤਰ੍ਹਾਂ ਇਹ ਦਿਨ ਮਨਰੰਜਨ ਦੇ ਨਾਲ ਨਾਲ ਸਾਰੀਆਂ ਲਈ ਇਕ ਵੱਡੀ ਸਿੱਖਿਆ ਦੇ ਕੇ ਸਮਾਪਤ ਹੋਇਆ।