ਭਾਜਪਾ ਆਗੂਆਂ ਨੇ ਮਜਦੂਰਾਂ ਨਾਲ ਲੇਬਰ ਡੇਅ ਮਨਾਇਆ
ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ
Publish Date: Sat, 02 May 2026 03:33 PM (IST)
Updated Date: Sun, 03 May 2026 04:02 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ ਵੱਲੋਂ ਸ਼ਿਕਾਗੋ ਦੇ ਸ਼ਹੀਦ ਮਜਦੂਰਾਂ ਨੂੰ ਸਿਜਦਾ ਕਰਦਿਆਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਜ਼ਦੂਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੂੰ ਲੱਡੂ ਵੰਡ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਮਿਹਨਤ ਦੀ ਕਦਰ ਕੀਤੀ ਗਈ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਟੇਟ ਸੈਕਟਰੀ ਦੁਰਗੇਸ਼ ਸ਼ਰਮਾ, ਕਾਰਜਕਾਰੀ ਮੈਂਬਰ ਪੰਜਾਬ ਪ੍ਰਦੀਪ ਸ਼ਰਮਾ, ਕਾਰਜਕਾਰੀ ਮੈਂਬਰ ਪੰਜਾਬ ਮਾ. ਹਰਬੰਸ ਲਾਲ, ਜ਼ਿਲ੍ਹਾ ਵਾਈਸ ਪ੍ਰਧਾਨ ਮੁਕੇਸ਼ ਗਰਗ, ਮੈਡਮ ਸੁਨੀਤਾ ਗਰਗ, ਮੰਡਲ ਪ੍ਰਧਾਨ ਮਨਜੀਤ ਨੇਗੀ, ਪੂਰਵ ਮੰਡਲ ਪ੍ਰਧਾਨ ਕਿਸ਼ਨ ਨਰੰਗ ਅਤੇ ਜਰਨਲ ਸਕੱਤਰ ਗਗਨਦੀਪ ਆਦਿ ਵੀ ਹਾਜ਼ਰ ਸਨ। ਇਸ ਮੌਕੇ ਮਨਜੀਤ ਨੇਗੀ, ਪ੍ਰਦੀਪ ਸ਼ਰਮਾ ਆਦਿ ਨੇ ਦੱਸਿਆ ਕਿ 1 ਮਈ 1886 ਨੂੰ ਅਮਰੀਕਾ ਦੇ ਸ਼ਿਕਾਗੋ ਵਿੱਚ ਮਜ਼ਦੂਰਾਂ ਨੇ 8 ਘੰਟੇ ਕੰਮ ਦੀ ਮੰਗ ਨੂੰ ਲੈ ਕੇ ਅੰਦੋਲਨ ਕੀਤਾ ਸੀ, ਜਿਸ ਵਿੱਚ ਬਹੁਤ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਕੁਰਬਾਨੀ ਦੇ ਸਨਮਾਨ ਵਿੱਚ 1 ਮਈ ਨੂੰ ਹਰ ਸਾਲ ਮਜ਼ਦੂਰ ਦਿਵਸ ਵਜੋਂ ਮਾਨਤਾ ਦਿੱਤੀ ਗਈ। ਉਹਨਾਂ ਦੱਸਿਆ ਕਿ ਭਾਰਤ ਵਿੱਚ ਪਹਿਲੀ ਵਾਰ 1923 ਵਿੱਚ ਚੇਨਈ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਦਿਨ ਨੂੰ ਕਈ ਹੋਰ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ, ਜਿਵੇਂ ਕਿ ਲੇਬਰ ਡੇਅ, ਮਜ਼ਦੂਰ ਦਿਵਸ ਅਤੇ ਮਈ ਦਿਵਸ। ਦਰਅਸਲ ਇਸ ਦਿਨ ਮਜ਼ਦੂਰਾਂ ਦੇ ਯੋਗਦਾਨ ਦੀ ਕਦਰ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਕਾਰਕੁਨ ਅਤੇ ਮੰਡਲ ਦੀ ਪੂਰੀ ਟੀਮ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।