ਵਿਧਾਇਕ ਬਿਲਾਸਪੁਰ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ
ਹਲਕਾ ਨਿਹਾਲ ਸਿੰਘ ਵਾਲਾ ਤੋਂ
Publish Date: Sat, 22 Nov 2025 04:10 PM (IST)
Updated Date: Sun, 23 Nov 2025 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬੌਡੇ ਵਿਖੇ 25 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਸਮੇਂ ਬੋਲਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਉਹ ਰੋਜ਼ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਖੇਡ ਗਰਾਊਂਡਾਂ ਦਾ ਉਦਘਾਟਨ ਕਰਦੇ ਹਨ। ਉਨ੍ਹਾਂ ਉਚੇਚੇ ਤੌਰ ਤੇ ਮੁੱਖ ਮੰਤਰੀ ਭਗਵੰਨ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਖਿਡਾਰੀਆਂ ਦਾ ਮਨੋਬਲ ਉੱਚਾ ਚੱਕਣ ਲਈ ਖੁੱਲੇ ਦਿਲ ਨਾਲ ਉਨ੍ਹਾਂ ਦੇ ਹਲਕੇ ਵਿਚ ਪੈਸੇ ਲਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਗਰਾਊਂਡਾਂ ਦਾ ਫਾਇਦਾ ਜਰੂਰ ਲੈਣ, ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗਰਾਊਂਡ ਬਹੁਤ ਸੁੰਦਰ ਡਿਜ਼ਾਇਨ ਕੀਤੇ ਹੋਏ ਹਨ ਅਤੇ ਇਨ੍ਹਾਂ ਵਿਚ ਫੁਆਰੇ ਅਤੇ ਲਾਈਟਾਂ ਦਾ ਪ੍ਰਬੰਧ ਹੈ ਜੋ ਕਿ ਖਿਡਾਰੀ ਰਾਤ ਸਮੇਂ ਵੀ ਖੇਡ ਅਤੀ ਆਧੁਨਿਕ ਬਣਨ ਵਾਲੇ ਇਹ ਖੇਡ ਗਰਾਉਂਡ ਪੰਜਾਬ ਦੇ ਖਿਡਾਰੀਆਂ ਦੇ ਵਿਕਾਸ ਵਿਚ ਬਹੁਤ ਯੋਗਦਾਨ ਪਾਉਣਗੇ। ਇਸ ਸਮੇਂ ਹੋਰਾਂ ਤੋਂ ਇਲਾਵਾ ਹਰਵਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਬੌਡੇ, ਜੱਸੀ ਬੌਡੇ, ਬੱਬੂ ਮਾਛੀਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਤੇ ਆਗੂ ਹਾਜ਼ਰ ਸਨ।