ਲਾਰਡ ਬੁੱਧਾ ਟਰੱਸਟ ਨੇ ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ
ਲਾਰਡ ਬੁੱਧਾ ਟਰੱਸਟ ਨੇ ਐੱਸ.ਡੀ.ਐੱਮ. ਪੁਨੀਤ ਸ਼ਰਮਾ ਨੂੰ ਮੁਸ਼ਕਿਲਾਂ ਬਾਰੇ ਸੌਂਪਿਆ ਮੰਗ ਪੱਤਰ
Publish Date: Thu, 07 May 2026 04:05 PM (IST)
Updated Date: Fri, 08 May 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਐਲ.ਬੀ.ਸੀ.ਟੀ. ਦੇ ਉੱਚ ਪੱਧਰੀ ਵਫ਼ਦ ਨੇ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਐੱਸ.ਡੀ.ਐੱਮ. ਪੁਨੀਤ ਸ਼ਰਮਾ ਪੀ.ਸੀ.ਐੱਸ. ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਵਫ਼ਦ ਵੱਲੋਂ ਸ਼ਹਿਰੀ ਮੁਸ਼ਕਿਲਾਂ ਬਾਰੇ ਐੱਸ.ਡੀ.ਐੱਮ. ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ ਤੇ ਇਨ੍ਹਾਂ ਦੇ ਹੱਲ ਲਈ ਮੰਗ ਪੱਤਰ ਵੀ ਦਿੱਤਾ। ਟਰੱਸਟ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਕਾਰਪੋਰਲ ਪੁਨਿਸ਼ਮੈਂਟ (ਸਰੀਰਕ ਸਜ਼ਾ) ਨਾ ਦਿਤੇ ਜਾਣ ਦੇ ਨਿਯਮ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ, ਵਿਦਿਆਰਥੀਆਂ ਲਈ ਵਰਤੇ ਜਾਣ ਵਾਲੇ ਵਹੀਕਲਾਂ ਦੇ ਮਾਲਕਾਂ/ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ ਬਾਰੇ ਵੀ ਅਪੀਲ ਕੀਤੀ ਗਈ। ਜ਼ਿਲ੍ਹੇ ਅੰਦਰ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਮਾਲਕ/ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ਼ਹਿਰ ਦੇ ਸਾਦਿਕ ਚੌਂਕ ਤੋਂ ਯੂਨੀਵਰਸਿਟੀ ਤੱਕ ਜਾਣ ਵਾਲੀ ਖਸਤਾ ਹਾਲ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਵੀ ਕੀਤੀ ਗਈ। ਆਮ ਲੋਕਾਂ ਨੂੰ ਅਵਾਰਾ ਕੁੱਤਿਆਂ ਤੋਂ ਬਚਾਉਣ ਲਈ ਡੌਗ ਸ਼ੈਲਟਰ ਹੋਮ ਬਣਾਏ ਜਾਣ ਦੀ ਮੰਗ ਵੀ ਕੀਤੀ ਗਈ। ਜਾਣਕਾਰੀ ਦਿੰਦਿਆਂ ਢੋਸੀਵਾਲ ਨੇ ਅੱਗੇ ਦੱਸਿਆ ਕਿ ਮੰਗ ਪੱਤਰ ਅਨੁਸਾਰ ਪਾਲਤੂ ਕੁੱਤੇ ਰੱਖਣ ਵਾਲਿਆਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਲਈ ਪਾਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਪੁਲਿਸ ਪੈਟਰੋਲਿੰਗ ਤੇਜ਼ ਕੀਤੀ ਜਾਵੇ ਅਤੇ ਪੀ.ਸੀ.ਆਰ. ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇ।