ਸਿਵਲ ਸਰਜਨ ਡਾ. ਅਨਿਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੌਨਸੂਨ ਸੀਜ਼ਨ ਦੇ ਚਲਦਿਆਂ ਆਮ ਆਦਮੀ ਕਲੀਨਿਕ ਵਿਖੇ ਵਾਟਰ ਬੋਰਨ ਡਿਸੀਜ਼ ਅਤੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਚਾਨਾ, ਫਰੀਦਕੋਟ : ਸਿਵਲ ਸਰਜਨ ਡਾ. ਅਨਿਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੌਨਸੂਨ ਸੀਜ਼ਨ ਦੇ ਚਲਦਿਆਂ ਆਮ ਆਦਮੀ ਕਲੀਨਿਕ ਵਿਖੇ ਵਾਟਰ ਬੋਰਨ ਡਿਸੀਜ਼ ਅਤੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਐਪੀਡੀਮੋਲੋਜਿਸਟ ਡਾ. ਦੀਪਤੀ ਅਰੋੜਾ ਅਤੇ ਡਾ. ਪੂਜਾ ਕਾਮਰਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਹੜ੍ਹਾਂ ਅਤੇ ਬਰਸਾਤ ਦੇ ਮੌਸਮ ਵਿੱਚ ਹੈਜ਼ਾ ਅਤੇ ਦਸਤ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨਾ ਹੈ। ਦਸਤ ਕਾਰਨ ਹੋਣ ਵਾਲੀਆਂ ਲਗਭਗ ਸਾਰੀਆਂ ਮੌਤਾਂ ਨੂੰ ਓਰਲ ਰੀਹਾਈਡਰੇਸ਼ਨ ਸਾਲਟ ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ-ਨਾਲ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਰੋਕਿਆ ਜਾ ਸਕਦਾ ਹੈ। ਹੈਜਾ ਅਤੇ ਦਸਤ ਤੋਂ ਬਚਾਓ ਲਈ ਖਾਣਾ ਬਣਾਉਣ ਅਤੇ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ੍ਹ ਸਾਫ਼ ਪਾਣੀ ਅਤੇ ਸਾਬਣ ਨਾਲ਼ ਜ਼ਰੂਰ ਧੋਵੋ। ਜ਼ਿਆਦਾ ਪੱਕੇ ਫ਼ਲ ਅਤੇ ਸਬਜ਼ੀਆਂ ਨੂੰ ਨਾ ਵਰਤੋ। ਹੈਜ਼ਾ,ਦਸਤ ਅਤੇ ਉਲਟੀਆਂ ਲੱਗਣ 'ਤੇ ਤੂਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਵਾਉਂਣ ਲਈ ਪਹੁੰਚ ਕੀਤੀ ਜਾਵੇ। ਫਾਰਮੈਸੀ ਅਫ਼ਸਰ ਅਨਿਲ ਕੁਮਾਰ ਨੇ ਡਾਇਰੀਆ ਕਾਰਨ ਜ਼ੀਰੋ ਮੌਤਾਂ ਦੇ ਟੀਚੇ ਦੀ ਪ੍ਰਰਾਪਤੀ ਲਈ ਜਨਤਾ ਦੇ ਸਹਿਯੋਗ ਦੀ ਮੰਗ ਕੀਤੀ। ਉਨਾਂ੍ਹ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਸਥਾਪਤ ਕੀਤਾ ਗਿਆ ਹੈ ਅਤੇ ਸਿਹਤ ਕਰਮਚਾਰੀ ਵਲੋਂ ਓ.ਆਰ.ਐਸ ਤਿਆਰ ਕਰਨ ਦੇ ਤਰੀਕੇ ਬਾਰੇ ਵੀ ਦੱਸਿਆ ਜਾ ਰਿਹਾ ਹੈ। ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਫ ਪਾਣੀ ਪੀਣਾ ਚਾਹੀਦਾ ਹੈ , ਪੀਣ ਵਾਲੇ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖੋ ,ਆਪਣਾ ਆਲਾ-ਦੁਆਲਾ ਸਾਫ਼ ਰੱਖੋ। ਸਮੇਂ-ਸਮੇਂ ਸਿਰ ਆਪਣੇ ਹੱਥ ਧੋਵੋ। ਇਨਾਂ੍ਹ ਸਾਰਿਆਂ ਉਪਰਾਲਿਆਂ ਨਾਲ ਅਤੇ ਉਚਿਤ ਪੋਸ਼ਣ ਨਾਲ ਹੈਜ਼ਾ ਅਤੇ ਦਸਤ ਨੂੰ ਰੋਕਿਆ ਜਾ ਸਕਦਾ ਹੈ। ਹੈਜ਼ਾ ਅਤੇ ਦਸਤ ਨੂੰ ਰੋਕਣ ਲਈ ਸਵੱਛਤਾ ਬਣਾਈ ਰੱਖਣ ਦੀ ਜ਼ਰੂਰਤ ਹੈ ਅਤੇ ਦਸਤ ਬਿਮਾਰੀ ਦੇ ਇਲਾਜ ਲਈ ਓ.ਆਰ.ਐੱਸ. ਅਤੇ ਜ਼ਿੰਕ ਥੈਰੇਪੀ ਕਾਰਗਾਰ ਹੈ।
ਉਨਾਂ੍ਹ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਕੂਲਰ ਹਰ ਹਫ਼ਤੇ ਸਾਫ ਕਰਕੇ, ਧੁੱਪ ਵਿਚ ਚੰਗੀ ਤਰਾਂ੍ਹ ਸੁਖਾ ਕੇ ਫਿਰ ਹੀ ਵਰਤੋ ਵਿੱਚ ਲਿਆਉਣਾ ਚਾਹੀਦਾ ਹੈ। ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ। ਪੂਰੀਆਂ ਬਾਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ। ਸੌਣ ਲੱਗਿਆਂ ਮੱਛਰਦਾਨੀ ਅਤੇ ਮੱਛਰਾਂ ਨੂੰ ਭਜਾਉਣ ਵਾਲੀਆਂ ਅਗਰਬਤੀ ਆਦਿ ਦੀ ਵਰਤੋ ਕਰੋ। ਕਾਂਬੇ ਨਾਲ ਬੁਖਾਰ ਚੜ੍ਹਨ 'ਤੇ ਖੂਨ ਦੀ ਜਾਂਚ ਕਰਵਾਓ। ਮਲੇਰੀਆ ਦੀ ਪੁਸ਼ਟੀ ਹੋਣ 'ਤੇ ਸਰਕਾਰੀ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਓ।