ਸ੍ਰੀ ਮੁਕਤਸਰ ਸਾਹਿਬ 'ਚ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।
Publish Date: Tue, 14 Apr 2026 11:44 AM (IST)
Updated Date: Tue, 14 Apr 2026 11:48 AM (IST)
ਭੰਵਰਾ / ਗਿੱਲ, ਸ੍ਰੀ ਮੁਕਤਸਰ ਸਾਹਿਬ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਬਰੀਵਾਲਾ ਅੰਦਰ ਆਉਂਦੇ ਪਿੰਡ ਮਰਾੜ ਕਲਾਂ ਦੇ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇਸ ਮਾਮਲੇ ਵਿੱਚ ਮਨਮੀਤ ਢਿੱਲੋ, ਐਸ.ਪੀ (ਡੀ) ਨੇ ਦੱਸਿਆ ਕਿ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਤੇ ਨਸ਼ਾ ਤਸਕਰੀ ਦੇ 02 ਮੁਕਦਮੇ ਦਰਜ ਹਨ । ਮਨਮੀਤ ਢਿੱਲੋ, ਐਸ.ਪੀ.ਡੀ ਨੇ ਦੱਸਿਆ ਕਿ ਅਭਿਮੰਨਿਊ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਤੇ ਡੀਜੀਪੀ ਪੰਜਾ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥਾਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਇਸ ਮੌਕੇ ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸ੍ਰੀ ਮੁਕਤਸਰ ਸਾਹਿਬ ਤੇ ਸਿਵਲ ਪ੍ਰਸ਼ਾਸਨ ਹਾਜ਼ਰ ਸੀ।