ਮਲੋਟ: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕ ਵਕੀਲ ਦੀ ਹੋਈ ਮੌਤ
ਪੁਲਿਸ ਵੱਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Publish Date: Sat, 09 May 2026 08:00 AM (IST)
Updated Date: Sat, 09 May 2026 08:02 AM (IST)
ਪੱਤਰ ਪ੍ਰੇਰਕ, ਮਲੋਟ: ਜਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿਖੇ ਵਕੀਲ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਦੋ ਧਿਰਾਂ ਦੇ ਵਿੱਚ ਲੜਾਈ ਹੋਈ ਜਿਸ ਵਿੱਚ ਇੱਕ ਆਦਮੀ ਦੀ ਮੌਤ ਤੇ ਇੱਕ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਮਾਨ ਐਡਵੋਕੇਟ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।