ਮਨਬੀਰ ਸਿੰਘ ਬਰਾੜ ਮੱਤਾ ਬਲਾਕ ਜੈਤੋ ਦਿਹਾਤੀ ਦੇ ਕੋ-ਕੁਆਰਡੀਨੇਟਰ ਨਿਯੁਕਤ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਕਾਂਗਰਸ ਪਾਰਟੀ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਪਾਰਟੀ ਵਿਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਬਲਾਕ ਜੈਤੋ ਦਿਹਾਤੀ ਦੇ ਪਿੰਡਾਂ ਦਾ ਕੋ-ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ਕਾਂਗਰਸੀਆਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ, ਜਨਰਲ ਸਕੱਤਰ ਸ਼੍ਰੀਮਤੀ ਪਿ੍ਰਅੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਸਮੇਤ ਸਮੁੱਚੀ ਹਾਈਕਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਸਾਬਕਾ ਮੰਤਰੀ ਉਪਿੰਦਰ ਕੁਮਾਰ ਸ਼ਰਮਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸੀਨੀਅਰ ਮਹਿਲਾ ਕਾਂਗਰਸੀ ਆਗੂ ਬੀਬਾ ਜਾਵੇਦ ਅਖ਼ਤਰ, ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਡਾ. ਮੁਹੰਮਦ ਸਲੀਮ ਖਿਲਜੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ, ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ ਰਾਜਦੀਪ ਸਿੰਘ ਔਲਖ (ਸਰਪੰਚ ਰਾਮੇਆਣਾ), ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ), ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ (ਭਲੂਰੀਆ) ਬਰਗਾੜੀ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਕਾਂਗਰਸ ਕਮੇਟੀ ਓਬੀਸੀ ਸੈੱਲ ਬਲਾਕ ਜੈਤੋ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਚੈਨਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਨੂੰ ਮੁਬਾਰਕਬਾਦ ਦਿੱਤੀ।