ਭਗਵੰਤ ਮਾਨ ਸਰਕਾਰ ਦੇ ਕਾਰਜਾਂ ਦੀ ਕੀਤੀ ਸ਼ਲਾਘਾ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ਛੱਡੇਗੀ ਮਾਨ ਸਰਕਾਰ : ‘ਆਪ’ ਆਗੂ
Publish Date: Fri, 08 May 2026 04:01 PM (IST)
Updated Date: Sat, 09 May 2026 04:03 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪੂਰਤੀ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪੰਜਾਬ ਦੇ ਹਰ ਛੋਟੇ-ਵੱਡੇ ਸਕੂਲ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਇੱਕ ਕਰ ਰਹੇ ਹਨ, ਉਨ੍ਹਾਂ ਵੱਲੋਂ ਸਕੂਲਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਪੰਜਾਬ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਲਈ ਹੌਂਸਲੇ ਬੁਲੰਦ ਹੋ ਚੁੱਕੇ ਹਨ। ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਾਇਮਰੀ ਅਤੇ ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਤੇ ਚੰਗੀ ਪੜ੍ਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸਿੱਖਿਆ ਨੂੰ ਅੰਤਰਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸ ਰੂਮ ਬੁਨਿਆਦੀ ਢਾਂਚਾ ਤੇ ਡਿਜੀਟਲ ਸਿਖਲਾਈ ਸਹੂਲਤਾਂ ਨਾਲ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਬਚਨ ਵਾਰਤਾ ਨੂੰ ਦਰਸਾਉਂਦੀ ਹੈ। ਡਾ. ਹਰਪਾਲ ਸਿੰਘ ਢਿੱਲਵਾਂ, ਪ੍ਰੋ. ਗੁਰਸੇਵਕ ਸਿੰਘ ਫ਼ਰੀਦਕੋਟ ਅਤੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਨ੍ਹਾਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।