ਮਨਪ੍ਰੀਤ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਬ੍ਰਾਂਚ ’ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ-2’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਬ੍ਰਾਂਚ (ਬਲਾਕ ਕੋਟਕਪੂਰਾ) ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਕਲਾਸ ਰੂਮ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਪਤਨੀ ਸ਼੍ਰੀਮਤੀ ਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ। ਸਰਕਾਰ ਆਧੁਨਿਕ ਤਕਨੀਕ ਅਤੇ ਪ੍ਰੋਜੈਕਟਰ, ਸਕਰੀਨ ਵਰਗੇ ਉਪਕਰਨ ਸਰਕਾਰੀ ਸਕੂਲਾਂ ਵਿਚ ਲਗਾ ਕੇ ਪਿੰਡਾਂ ਦੇ ਸਕੂਲਾਂ ਵਿਚ ਸਿੱਖਿਆ ਲਈ ਵਧੀਆ ਮਾਹੌਲ ਤਿਆਰ ਕਰ ਰਹੀ ਹੈ ਜਿਸ ਨਾਲ ਵਿਦਿਆਰਥੀ ਦੁਨੀਆ ਪੱਧਰ ਦੀ ਸਿੱਖਿਆ ਲੈ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਸੁਪਨੇ ਸਾਕਾਰ ਕਰਕੇ ਪੰਜਾਬ ਨੂੰ ਰੰਗਲਾ ਅਤੇ ਦੇਸ਼ ਨੂੰ ਵਿਕਸਤ ਬਣਾਉਣ ਵਿਚ ਆਪਣਾ ਯੋਗਦਾਨ ਦੇਣ ਯੋਗ ਹੋ ਸਕਣਗੇ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕੋਟਕਪੂਰਾ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸੀਲ ਹੈ ਅਤੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਸਿੱਖਿਆ ਮਾਹਿਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪਹਿਲ ਦੇ ਰਹੀ ਹੈ। ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦੀ ਗਵਾਹੀ ਭਰ ਰਹੇ ਹਨ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਬਲਜੀਤ ਕੌਰ ਨੇ ਪੰਜਾਬ ਸਰਕਾਰ, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਸਿੱਖਿਆ ਦੇ ਖੇਤਰ ’ਚ ਆਈ ਸੱਚਮੁੱਚ ਦੀ ਕ੍ਰਾਂਤੀ ਨੂੰ ਵੱਡੀ ਪ੍ਰਾਪਤੀ ਦੱਸਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਵੱਲੋਂ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕਾ ਪਰਮਜੀਤ ਕੌਰ, ਅਧਿਆਪਕਾ ਮਨਵੰਤ ਕੌਰ, ਅਧਿਆਪਕਾ ਕੁਮਾਰੀ ਸੁਰਾਜ ਬੀਬੀ, ਅਧਿਆਪਕਾ ਵੀਰਪਾਲ ਕੌਰ, ਅਧਿਆਪਕ ਪ੍ਰਮੋਦ ਕੁਮਾਰ, ਅਧਿਆਪਕ ਚੰਦਰਪਾਲ ਸਿੰਘ, ਸਰਪੰਚ ਹਰਜੀਤ ਸਿੰਘ ਬਰਾੜ, ਪੰਚ ਰਣਜੀਤ ਸਿੰਘ, ਪੰਚ ਕਸ਼ਮੀਰ ਸਿੰਘ, ਪੰਚ ਬਲਜੀਤ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਗੁਰਮੀਤ ਕੌਰ, ਪੰਚ ਮਨਦੀਪ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਬੀਬੀ ਨਸਲੀਨ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਵਾਈਸ ਚੇਅਰਪਰਸਨ ਦਲਜੀਤ ਕੌਰ, ਸਕੱਤਰ ਬਲਜੀਤ ਕੌਰ, ਸਿੱਖਿਆ ਮਾਹਿਰ ਹਰਜੀਤ ਸਿੰਘ ਬਰਾੜ, ਮੈਂਬਰ ਕੁਲਵਿੰਦਰ ਕੌਰ, ਮੈਂਬਰ ਅਮਰਜੀਤ ਕੌਰ, ਮੈਂਬਰ ਅਮਨਦੀਪ ਕੌਰ, ਮੈਂਬਰ ਸਿਮਲਪ੍ਰੀਤ ਕੌਰ, ਮੈਂਬਰ ਅਮਨਦੀਪ ਕੌਰ, ਮੈਂਬਰ ਕਰਮਜੀਤ ਕੌਰ, ਮੈਂਬਰ ਜਸਪਾਲ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਬਲਵੰਤ ਸਿੰਘ, ਮੈਂਬਰ ਭੁੱਟੋ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ ਭਾਊ, ਜਗਦੇਵ ਸਿੰਘ ਸਿਬੀਆਂ, ਹਰਜੀਤ ਸਿੰਘ ਧਾਲੀਵਾਲ, ਗੁਰਚੇਤ ਸਿੰਘ ਧਾਲੀਵਾਲ, ਕਾਲਾ ਸਿੰਘ ਧਾਲੀਵਾਲ, ਰਾਜੂ ਸਿੰਘ ਧਾਲੀਵਾਲ, ਕਾਕਾ ਸਿੰਘ ਧਾਲੀਵਾਲ, ਕਸ਼ਮੀਰ ਸਿੰਘ ਧਾਲੀਵਾਲ, ਇਕਬਾਲ ਸਿੰਘ ਭੁੱਲਰ ਆਦਿ ਹਾਜ਼ਰ ਸਨ।