ਸਰਕਾਰੀ ਸਕੂਲ ’ਚ ਨਵੇਂ ਕੰਪਿਊਟਰਾਂ ਤੇ ਐੱਲਈਡੀ ਪੈਨਲਜ਼ ਦਾ ਕੀਤਾ ਉਦਘਾਟਨ
ਮਨਪ੍ਰੀਤ ਕੌਰ ਨੇ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ ’ਚ ਨਵੇਂ ਕੰਪਿਊਟਰਾਂ ਅਤੇ ਐੱਲਈਡੀ ਪੈਨਲਜ਼ ਦਾ ਕੀਤਾ ਉਦਘਾਟਨ
Publish Date: Wed, 06 May 2026 03:33 PM (IST)
Updated Date: Thu, 07 May 2026 04:02 AM (IST)

ਮਾਨ ਸਰਕਾਰ ਨੇ ਚਾਰ ਸਾਲਾਂ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਮਨਪ੍ਰੀਤ ਕੌਰ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸਮੱਗਰਾ ਸਿੱਖਿਆ ਅਧੀਨ ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਚ 7 ਨਵੇਂ ਆਏ ਕੰਪਿਊਟਰਾਂ ਅਤੇ 2 ਐੱਲਈਡੀ ਪੈਨਲਜ਼ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ ਬਰਾੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਲਾਲ ਸਿੰਘ ਬਰਾੜ, ਪੰਚ ਕੁਲਦੀਪ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਸਤਿਨਾਮ ਸਿੰਘ, ਹਰਦੀਪ ਸਿੰਘ ਬਿੱਟੂ, ਮਾਸਟਰ ਸਵਰਨਜੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੇਵਲ ਸਿੰਘ, ਵਾਈਸ ਚੇਅਰਪਰਸਨ ਗੁਰਪਿਆਰ ਕੌਰ, ਸਕੱਤਰ ਸੁਮਨਦੀਪ ਕੌਰ, ਮੈਂਬਰ ਅਮਰਜੀਤ ਸਿੰਘ, ਮੈਂਬਰ ਜੁਗਰਾਜ ਸਿੰਘ, ਮੈਂਬਰ ਸੋਨੀ ਕੌਰ, ਮੈਂਬਰ ਸੁਖਵੀਰ ਸਿੰਘ, ਮੈਂਬਰ ਤੋਤਾ ਸਿੰਘ, ਮੈਂਬਰ ਰਣਜੀਤ ਸਿੰਘ, ਮੈਂਬਰ ਜਸਵਿੰਦਰ ਕੌਰ, ਮੈਂਬਰ ਰਾਜਵਿੰਦਰ ਕੌਰ, ਮੈਂਬਰ ਸੰਦੀਪ ਕੌਰ, ਸਿੱਖਿਆ ਸਾਸ਼ਤਰੀ ਕੁਲਦੀਪ ਸਿੰਘ ਅਤੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸੂਬਾ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫ਼ੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਉੱਚੀਆਂ ਮੱਲਾਂ ਮਾਰ ਰਹੇ ਹਨ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸੁਮਨਦੀਪ ਕੌਰ ਨੇ ਆਏ ਹੋੋਏ ਮਹਿਮਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰਜ਼ ਨੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸੁਮਨਦੀਪ ਕੌਰ, ਅਧਿਆਪਕਾ ਵਿਸ਼ਵਦੀਪ ਕੌਰ, ਅਧਿਆਪਕ ਬਲਵਿੰਦਰ ਸਿੰਘ, ਅਧਿਆਪਕਾ ਸਿਮਰਜੀਤ ਕੌਰ, ਅਧਿਆਪਕ ਅੰਕੁਸ਼ ਜੈਨ, ਅਧਿਆਪਕ ਸੁਨੀਲ ਕੁਮਾਰ, ਅਧਿਆਪਕਾ ਜਸਪ੍ਰੀਤ ਕੌਰ, ਅਧਿਆਪਕਾ ਪ੍ਰਿਆ, ਅਧਿਆਪਕਾ ਰੇਨੂੰ ਬਾਲਾ, ਅਧਿਆਪਕ ਵਰਿੰਦਰ ਸਿੰਘ, ਅਧਿਆਪਕ ਤਰਸੇਮ ਲਾਲ, ਅਧਿਆਪਕ ਦਵਿੰਦਰਪਾਲ, ਕੰਪਿਊਟਰ ਅਧਿਆਪਕ ਪੰਕਜ ਰਾਏ ਆਦਿ ਹਾਜ਼ਰ ਸਨ। ਕੈਪਸ਼ਨ : ਸਰਕਾਰੀ ਹਾਈ ਸਕੂਲ ਦਲ ਸਿੰਘ ਵਾਲਾ ਵਿਖੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ਼ ਮੈਂਬਰਜ਼।