ਮਨਪ੍ਰੀਤ ਕੌਰ ਵੱਲੋਂ ਸਰਕਾਰੀ ਹਾਈ ਸਕੂਲ ਚੈਨਾ ’ਚ ਆਧੁਨਿਕ ਸਾਇੰਸ ਲੈਬ ਦਾ ਉਦਘਾਟਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਹਾਈ ਸਕੂਲ ਚੈਨਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 10 ਲੱਖ 97 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ (ਡੀਡੀਓ) ਕੁਲਵੰਤ ਸਿੰਘ ਅਤੇ ਸਕੂਲ ਇੰਚਾਜਰ ਅੰਜੂ ਬਾਲਾ ਨੇ ਪੰਜਾਬ ਸਰਕਾਰ, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਤੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਆਪ’ ਜੈਤੋ ਦੀ ਬਲਾਕ ਪ੍ਰਧਾਨ ਪ੍ਰਵੀਨ ਗਰਗ, ਸਕੂਲ ਦੇ ਮੁੱਖ ਅਧਿਆਪਕ (ਡੀਡੀਓ) ਕੁਲਵੰਤ ਸਿੰਘ, ਇੰਚਾਜਰ ਅੰਜੂ ਬਾਲਾ, ਅਧਿਆਪਕ ਰਾਜ ਕੁਮਾਰ, ਅਧਿਆਪਕਾ ਰਣਦੀਪ ਕੌਰ, ਅਧਿਆਪਕਾ ਰਿੰਕੀ ਪਰਾਸ਼ਰ, ਅਧਿਆਪਕ ਸੁਖਜੀਤ ਸਿੰਘ, ਅਧਿਆਪਕਾ ਸੋਨੀਕਾ ਕਟਾਰੀਆ, ਅਧਿਆਪਕਾ ਸੀਮਾ ਰਾਣੀ, ਅਧਿਆਪਕਾ ਅੰਸ਼ੂ ਬਾਂਸਲ, ਅਧਿਆਪਕ ਜਗਮੋਹਨ ਸਿੰਘ, ਕਲਰਕ ਜਸਪ੍ਰੀਤ ਸਿੰਘ, ਕੰਪਿਊਟਰ ਅਧਿਆਪਕਾ ਵੰਦਨਾ ਗੋਇਲ, ਸਰਪੰਚ ਅਮਨਦੀਪ ਕੌਰ ਪਤਨੀ ਡਾ. ਸੁਖਮੰਦਰ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਕੁਲਦੀਪ ਕੌਰ, ਪੰਚ ਗੋਰਾ ਸਿੰਘ ਗਰੇਵਾਲ, ਪੰਚ ਇਕਬਾਲ ਸਿੰਘ ਬਰਾੜ, ਪੰਚ ਕੇਵਲ ਸਿੰਘ, ਪੰਚ ਗੋਰਾ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਮਨਜੀਤ ਕੁਮਾਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਕੁਮਾਰ, ਮੈਂਬਰ ਬੇਅੰਤ ਕੌਰ, ਮੈਂਬਰ ਬਿੰਦਰ ਪਾਲ ਕੌਰ, ਮੈਂਬਰ ਗੋਰਾ ਸਿੰਘ, ਮੈਂਬਰ ਗੁਰਲਾਲ ਸਿੰਘ, ਮੈਂਬਰ ਜਗਜੀਤ ਸਿੰਘ, ਮੈਂਬਰ ਜਸਵੀਰ ਸਿੰਘ, ਮੈਂਬਰ ਕਰਮਜੀਤ ਕੌਰ, ਮੈਂਬਰ ਮਨਪ੍ਰੀਤ ਕੌਰ, ਮੈਂਬਰ ਸਰਬਜੀਤ ਕੌਰ, ਮੈਂਬਰ ਸੁਖਵਿੰਦਰ ਸਿੰਘ, ਮੈਂਬਰ ਹਰਗੋਬਿੰਦ ਸਿੰਘ, ਮੈਂਬਰ ਇਕਬਾਲ ਸਿੰਘ, ਮੈਂਬਰ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।