ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ
ਮਨਤਾਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ
Publish Date: Sat, 28 Jun 2025 05:17 PM (IST)
Updated Date: Sun, 29 Jun 2025 04:01 AM (IST)

ਜੈਤੋ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਮਨਤਾਰ ਸਿੰਘ ਬਰਾੜ ਨੂੰ ਦਿੱਤੀ ਵਧਾਈ --- ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਸਾਬਕਾ ਪ੍ਰਧਾਨ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਲਗਾਤਾਰ ਦੂਜੀ ਵਾਰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮਨਤਾਰ ਸਿੰਘ ਬਰਾੜ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਵਿਧਾਨ ਸਭਾ ਹਲਕਾ ਜੈਤੋ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਆਪਣੀ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ, ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਹਰਬੰਸ ਸਿੰਘ ਸਿੱਧੂ ਬੰਸੀ ਬਿਸ਼ਨੰਦੀ, ਸੀਨੀਅਰ ਅਕਾਲੀ ਆਗੂ ਸੱਤਪਾਲ ਜਿੰਦਲ, ਸੀਨੀਅਰ ਅਕਾਲੀ ਆਗੂ ਭੀਮ ਸੈਨ ਜਿੰਦਲ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਯੂਥ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਅਤੇ ਯੂਥ ਅਕਾਲੀ ਆਗੂ ਅੰਕੁਸ਼ ਬਾਂਸਲ ਜੈਤੋ ਨੇ ਮਨਤਾਰ ਸਿੰਘ ਬਰਾੜ ਨੂੰ ਵਧਾਈ ਦਿੱਤੀ ਹੈ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਮਨਤਾਰ ਸਿੰਘ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਹਨ, ਜਿਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬੇਮਿਸਾਲ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਮਨਤਾਰ ਸਿੰਘ ਬਰਾੜ ਜੋ ਕਿ ਪਾਰਟੀ ਦੇ ਵਫ਼ਾਦਾਰ ਅਤੇ ਮਿਹਨਤੀ ਆਗੂ ਹਨ, ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਲਗਾਤਾਰ ਦੂਜੀ ਵਾਰ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਅਸੀਂ ਤਹਿਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਮਨਤਾਰ ਸਿੰਘ ਬਰਾੜ ਵਰਗੇ ਮਿਹਨਤੀ ਆਗੂ ਦੀ ਮਿਹਨਤ ਦਾ ਮੁੱਲ ਪਾਇਆ ਹੈ।