ਜਨਗਣਨਾ-2027 ਸਬੰਧੀ ਟ੍ਰੇਨਿੰਗ ਕਰਵਾਈ
ਜਨਗਣਨਾ-2027 ਸਬੰਧੀ ਮਾਸਟਰ ਟ੍ਰੇਨਰਾਂ ਦੀ ਟ੍ਰੇਨਿੰਗ ਆਯੋਜਿਤ
Publish Date: Mon, 27 Apr 2026 04:28 PM (IST)
Updated Date: Tue, 28 Apr 2026 04:04 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਪਹਿਲੇ ਪੜਾਅ ਸਬੰਧੀ ਮਾਸਟਰ ਟ੍ਰੇਨਰਾਂ ਦੇ ਦੂਜੇ ਬੈਂਚ ਦੀ ਟ੍ਰੇਨਿੰਗ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਫਰੀਦਕੋਟ ਵਿਖੇ ਤਿੰਨ ਦਿਨਾਂ ਟਰੇਨਿੰਗ ਕਰਵਾਈ ਗਈ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਟਰੇਨਿੰਗ ਕੋਟਕਪੂਰਾ ਅਤੇ ਜੈਤੋ ਵਿਖੇ ਵੀ ਅਯੋਜਿਤ ਕੀਤੀ ਗਈ ਹੈ। ਇਸ ਟ੍ਰੇਨਿੰਗ ਦਾ ਮਕਸਦ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਪ੍ਰਕਿਰਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਲਈ ਕਰਮਚਾਰੀਆਂ ਨੂੰ ਆਧੁਨਿਕ ਤਕਨੀਕੀ ਪ੍ਰਕਿਰਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਗਿਣਤੀਕਾਰਾਂ ਨੂੰ ਸੈਲਫ ਇਨਿਊਮਰੇਸ਼ਨ ਪ੍ਰਕਿਰਿਆ, ਡਾਟਾ ਇਕੱਠਾ ਕਰਨ ਦੇ ਤਰੀਕੇ, ਆਨਲਾਈਨ ਪੋਰਟਲ ਦੀ ਵਰਤੋਂ ਅਤੇ ਨਾਗਰਿਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ 2026 ਤੱਕ ਨਾਗਰਿਕਾਂ ਲਈ ਸੈਲਫ ਇਨਿਊਮਰੇਸ਼ਨ ਦੀ ਸਹੂਲਤ ਉਪਲਬਧ ਰਹੇਗੀ, ਜਿਸ ਤਹਿਤ ਲੋਕ ਸਰਕਾਰੀ ਪੋਰਟਲ ’ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਉਨ੍ਹਾਂ ਟ੍ਰੇਨਿੰਗ ਪ੍ਰਾਪਤ ਗਿਣਤੀਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਸਿਖਲਾਈ ਦੇਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਬਿਨਾਂ ਕਿਸੇ ਗਲਤੀ ਦੇ ਮੁਕੰਮਲ ਕਰਨ ਲਈ ਤਿਆਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਨੀਤੀ ਨਿਰਮਾਣ ਅਤੇ ਵਿਕਾਸ ਯੋਜਨਾਵਾਂ ਦਾ ਅਹਿਮ ਆਧਾਰ ਹੈ, ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏ ਤਾਂ ਜੋ ਜ਼ਿਲ੍ਹੇ ਵਿੱਚ ਜਨਗਣਨਾ ਦਾ ਕੰਮ ਸਫਲਤਾਪੂਰਵਕ ਸੰਪੰਨ ਕੀਤਾ ਜਾ ਸਕੇ। ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ ਫਰੀਦਕੋਟ ਵੀ ਹਾਜ਼ਰ ਸਨ।