ਮਾਤਾ ਅਮਰ ਕੌਰ ਵਿਵੇਕ ਸੁਸਾਇਟੀ ਜੈਤੋ ਨੇ ਮੈਡੀਕਲ ਕੈਂਪ ਲਾਇਆ
ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਵੱਲੋਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਲਗਾਇਆ
Publish Date: Fri, 05 Dec 2025 03:18 PM (IST)
Updated Date: Sat, 06 Dec 2025 04:00 AM (IST)

650 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 325 ਜਣਿਆਂ ਦੇ ਪਾਏ ਲੈਂਜ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਮਾਲਵੇ ਦੀ ਉੱਘੀ ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਵੱਲੋਂ ਸੰਸਥਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਯਾਦ ਵਿਚ ਪੁੰਨਿਆ ਦੇ ਸ਼ੁੱਭ ਦਿਹਾੜੇ ’ਤੇ ਸੰਸਥਾ ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਸ਼ਾਸ਼ਤਰੀ ਜੀ ਜਲਾਲ ਵਾਲਿਆਂ ਦੀ ਯੋਗ ਅਗਵਾਈ ਹੇਠ ਸਥਾਨਕ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀਂ ਉਦਘਾਟਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ ਤੇ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਅਤੇ ਮਾਤਾ ਰਜਨੀ ਦੇਵੀ ਵੱਲੋਂ ਸਾਂਝੇ ਤੌਰ ’ਤੇ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਵਾਮੀ ਬ੍ਰਹਮ ਮੁਨੀ ਸ਼ਾਸ਼ਤਰੀ ਜੀ ਜਲਾਲ ਵਾਲਿਆਂ ਨੇ ਕਿਹਾ ਕਿ ਇਸ ਪਦਾਰਥਵਾਦੀ ਯੁੱਗ ਵਿਚ ਜੋ ਇਨਸਾਨ ਸਮਾਜ ਸੇਵਾ ਦੀ ਭਾਵਨਾ ਰੱਖਦਾ ਹੈ ਉਹ ਪ੍ਰਸ਼ੰਸਾ ਦੇ ਯੋਗ ਹੈ। ਉਨ੍ਹਾਂ ਸਮਸਤ ਦਾਨੀ ਸੱਜਣਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਮਰੀਜ਼ਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ। ਇਸ ਮੌਕੇ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਲੋੜਵੰਦਾਂ ਦੀ ਸਹਾਇਤਾ ਕਰਕੇ ਜੋ ਸਕੂਨ ਮਿਲਦਾ ਹੈ ਉਹ ਹੋਰ ਕਿਤੋਂ ਨਹੀਂ ਮਿਲਦਾ। ਇਸ ਲਈ ਆਓ ਆਪਣੇ ਸਮੇਂ ਵਿਚੋਂ ਕੁੱਝ ਨਾ ਕੁੱਝ ਸਮਾਂ ਦੁਖੀਆਂ, ਗਰੀਬਾਂ ਅਤੇ ਬੀਮਾਰਾਂ ਦੀ ਸੇਵਾ ਸੰਭਾਲ ਵਿਚ ਲਾ ਕੇ ਆਪਣਾ ਮਨੁੱਖਾ ਜੀਵਨ ਸਫ਼ਲ ਬਣਾਉਣ ਦਾ ਚਾਰਾ ਕਰੀਏ। ਇਸ ਦੌਰਾਨ ਸੰਸਥਾ ਵੱਲੋਂ ਡਾਕਟਰਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਉੱਚ ਕੋਟੀ ਦੇ ਡਾ. ਦੀਪਕ ਅਰੋੜਾ (ਐੱਮ.ਐੱਸ), ਡਾ. ਮੋਨਿਕਾ ਬਲਿਆਨ (ਐੱਮ.ਐੱਸ) ਅਤੇ ਡਾ. ਭੁਪਿੰਦਰ ਪਾਲ ਕੌਰ (ਐੱਮ.ਐੱਸ) ਵੱਲੋਂ ਲਗਭਗ 650 ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਆਪ੍ਰੇਸ਼ਨ ਯੋਗ 325 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਗਏ। ਉਨ੍ਹਾਂ ਨੇ ਦੱਸਿਆ ਕਿ ਜਿੰਨਾਂ ਮਰੀਜ਼ਾਂ ਨੂੰ ਸੂਗਰ, ਬਲੱਡ ਪ੍ਰੈਸ਼ਰ ਜਾਂ ਦਿਲ ਦਾ ਰੋਗ ਸੀ ਉਹਨਾਂ ਨੂੰ ਸਿਰਫ਼ ਦਵਾਈ ਦਿੱਤੀ ਗਈ। ਇਸ ਮੌਕੇ ਮਰੀਜ਼ਾਂ ਲਈ ਰਹਿਣ-ਸਹਿਣ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਸੰਸਥਾ ਵੱਲੋਂ ਮੁਫ਼ਤ ਕੀਤਾ ਗਿਆ। ਇਸ ਮੌਕੇ ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਜੈਤੋ, ਅਜੈਬ ਕੌਰ ਰੌਂਤਾ, ਹੈੱਡ ਗ੍ਰੰੰਥੀ ਰਾਮ ਸਿੰਘ, ਡੀ.ਸੀ. ਸਿੰਘ, ਡਾ. ਮੱਖਣ ਸਿੰਘ ਕਰੀਰਵਾਲੀ, ਮੇਜਰ ਸਿੰਘ ਗੋਂਦਾਰਾ ਡੇਲਿਆਂਵਾਲੀ, ਜਗਦੀਸ਼ ਸਿੰਘ, ਜਸਵਿੰਦਰ ਸਿੰਘ ਪਟਵਾਰੀ, ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਬੂਟਾ ਸਿੰਘ ਮੱਲਣ, ਤੇਜਿੰਦਰ ਸਿੰਘ ਬਰਾੜ ਕਰੀਰਵਾਲੀ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਜਗਮੀਤ ਸਿੰਘ ਮੱਲਣ, ਅਮਨਦੀਪ ਸਿੰਘ ਜਿਗਰੀ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਪੀਤ ਸਿੰਘ ਬਾਜਾਖਾਨਾ, ਸੁਮਨ ਕੌਰ, ਸੁਸ਼ਮਾ ਰਾਣੀ, ਕਰਮਜੀਤ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।