ਸੰਤ ਈਸ਼ਰ ਸਿੰਘ ਪਬਲਿਕ ਸਕੂਲ ’ਚ ਮਨਾਇਆ ਮਈ ਦਿਵਸ
ਸੰਤ ਬਾਬਾ ਗੁਰਜੀਤ ਸਿੰਘ
Publish Date: Sat, 02 May 2026 04:06 PM (IST)
Updated Date: Sun, 03 May 2026 04:05 AM (IST)
ਪੰਜਾਬੀ ਜਾਗਰਣ ਰਿਪੋਰਟਰ, ਮੋਗਾ : ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਵਿਦਿਆਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਮੁਹਾਰ ਮੰਦਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਰਤ ਦੀ ਮਹੱਤਤਾ ਅਤੇ ਮਜ਼ਦੂਰਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਸਮੂਹ ਸਹਾਇਕ ਕਰਮਚਾਰੀਆਂ (ਚੌਕੀਦਾਰ, ਸਫਾਈ ਸੇਵਕ ਅਤੇ ਮਾਲੀ) ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਧੰਨਵਾਦ ਕਾਰਡ ਅਤੇ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਦਾ ਸ਼ੁਕਰਾਨਾ ਕੀਤਾ।ਸਕੂਲ ਦੇ ਵਾਇਸ ਪ੍ਰਿੰਸੀਪਲ ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਾਨੂੰ ਹਰ ਇਨਸਾਨ ਦੀ ਮਿਹਨਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਬਲਵੀਰ ਸਿੰਘ, ਵੀਰਪਾਲ ਕੌਰ ਅਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ।