ਮਿਸ਼ਨ ਫ਼ਤਿਹ 2027 ਤਹਿਤ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ
ਕਾਂਗਰਸ ਹਾਈਕਮਾਂਡ ਦੇਕਾਂਗਰਸ ਹਾਈਕਮਾਂਡ ਦੇ
Publish Date: Sun, 10 May 2026 03:25 PM (IST)
Updated Date: Mon, 11 May 2026 04:00 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਸ਼ਨ ਫ਼ਤਿਹ 2027 ਨੂੰ ਸਫਲ ਬਣਾਉਣ ਲਈ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਪਿੰਡ ਭਾਗਪੁਰ ਗਗੜਾ ਵਿਖੇ ਅਰਸ਼ਜੋਤ ਗਗੜਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਦਰਜਾ-ਬ-ਦਰਜ਼ਾ ਆਗੂਆਂ ਅਤੇ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਵੱਲ ਆਸ ਭਰੀ ਨਿਗਾਹ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਕਾਂਗਰਸ ਦੀ ਅਸਲ ਤਾਕਤ ਹਨ ਅਤੇ ਹਰ ਵਰਕਰ ਨੂੰ ਬੂਥ ਪੱਧਰ ਤੱਕ ਮਜ਼ਬੂਤੀ ਨਾਲ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਦਵਿੰਦਰ ਸਿੰਘ ਬਿੰਦਰ ਸਾਬਕਾ ਸਰਪੰਚ ਘਲੋਟੀ, ਸਰਬਜੀਤ ਸਿੰਘ ਚੀਮਾ ਸੀਨੀਅਰ ਆਗੂ, ਸੁਖਮੰਦਰ ਸਿੰਘ ਪੱਪੂ ਸਾਬਕਾ ਸਰਪੰਚ, ਕਰਮ ਸਿੰਘ ਗਗੜਾ, ਪ੍ਰਗਟ ਸਿੰਘ ਗਗੜਾ, ਪ੍ਰਿਥੀ ਸਿੰਘ ਗਗੜਾ, ਗੋਪਾਲ ਕੋਟ ਈਸੇ ਖਾਂ ਸ਼ਹਿਰੀ ਪ੍ਰਧਾਨ ਯੂਥ ਕਾਂਗਰਸ ਅਤੇ ਹੋਰ ਆਗੂ ਸਾਹਿਬਾਨ ਵੀ ਮੌਜ਼ੂਦ ਰਹੇ। ਮੀਟਿੰਗ ਦੇ ਅੰਤ ਵਿਚ ਸਾਰੇ ਆਗੂਆਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ “ਮਿਸ਼ਨ ਫ਼ਤਿਹ 2027” ਨੂੰ ਕਾਮਯਾਬ ਬਣਾਉਣ ਦਾ ਸੰਕਲਪ ਲਿਆ।