ਵਿਧਾਇਕ ਡਿੰਪੀ ਢਿੱਲੋਂ ਨੇ ਵੱਖ-ਵੱਖ ਵਾਰਡਾਂ ’ਚ ਕੀਤੀਆਂ ਮੀਟਿੰਗਾਂ
ਵਿਧਾਇਕ ਡਿੰਪੀ ਢਿੱਲੋਂ ਵੱਲੋਂ ਵੱਖ ਵੱਖ ਵਾਰਡਾਂ ’ਚ ਕੀਤੀਆਂ ਮੀਟਿੰਗਾਂ
Publish Date: Mon, 18 May 2026 05:38 PM (IST)
Updated Date: Mon, 18 May 2026 05:39 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਨਗਰ ਕੌਂਸਲ ਗਿੱਦੜਬਾਹਾ ਦੀਆਂ ਚੋਣਾਂ ’ਚ ਵੱਖ-ਵੱਖ ਪਾਰਟੀਆਂ ਵੱਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡਾਂ ’ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅੱਜ ਵਾਰਡ ਨੰਬਰ ਅੱਠ ਦੇ ਉਮੀਦਵਾਰ ਮਾਧੋਦਾਸ ਦੇ ਘਰ ਵਰਕ ਮੀਟਿੰਗ ਕੀਤੀ। ਇਸੇ ਤਰ੍ਹਾਂ ਹੀ ਵਾਰਡ ਨੰਬਰ 9 ’ਚ ਲਖਵਿੰਦਰ ਸਿੰਘ ਬਦਰੂ ਦੇ ਘਰ, ਵਾਰਡ ਨੰਬਰ 10 ’ਚ ਭਿੰਦਰ ਸਿੰਘ ਦੇ ਘਰ, ਵਾਰਡ ਨੰਬਰ 1 ’ਚ ਕਰਮਜੀਤ ਸਿੰਘ ਕਰਮਾ ਦੇ ਘਰ, ਵਾਰਡ ਨੰਬਰ 2 ’ਚ ਮੰਦਰ ਸਿੰਘ ਮਾਨ ਦੇ ਘਰ, ਵਾਰਡ ਨੰਬਰ 3 ’ਚ ਸੁਖਮੰਦਰ ਸਿੰਘ ਦੇ ਘਰ ’ਚ ਤੇ ਵਾਰਡ ਨੰਬਰ 6 ’ਚ ਰਜਿੰਦਰ ਕੁਮਾਰ ਦੇ ਘਰ ਵਰਕਰਾਂ ਨਾਲ ਮੀਟਿੰਗ ਕਰਕੇ ਵਰਕਰਾਂ ਨੂੰ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਤੇਜ ਕਰਨ ਲਈ ਉਤਸਾਹਿਤ ਕੀਤਾ। ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਸ਼ਹਿਰ ’ਚ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਤੋਂ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ ਤੇ ਗਿੱਦੜਬਾਹਾ ਸ਼ਹਿਰ ਅਤੇ ਗਿੱਦੜਬਾਹਾ ਪਿੰਡ ਦੇ ਸਾਰੇ ਵਾਰਡਾਂ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵੱਡੀ ਜਿੱਤ ਹਾਸਿਲ ਕਰਵਾਓ ਤਾਂ ਜੋ ਗਿੱਦੜਬਾਹਾ ਦੇ ਸਾਰੇ ਵਿਕਾਸ ਬਿਨਾਂ ਕਿਸੇ ਰੁਕਾਵਟ ਪੂਰੇ ਹੋ ਜਾਣ। ਉਨ੍ਹਾਂ ਕਿਹਾ ਕਿ ਲਗਾਤਾਰ ਚੱਲ ਰਹੇ ਕੰਮਾਂ ਤੇ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਸਿਰਫ ਜਾਣ ਬੁੱਝ ਕੇ ਰੁਕਾਵਟਾਂ ਪਾ ਰਹੇ ਹਨ ਕਿਉਂਕਿ ਜਿੰਨਾ ਚਿਰ ਕਾਂਗਰਸ ਪਾਰਟੀ ਦੀ ਕਮੇਟੀ ਰਹੀ ਹੈ। ਇਨ੍ਹਾਂ ਨੇ ਗਿੱਦੜਬਾਹਾ ਦੇ ਵਿਕਾਸ ਲਈ ਕੋਈ ਵੀ ਉਦਮ ਨਹੀਂ ਕੀਤਾ। ਇਸ ਮੌਕੇ ਵਰਕਰ ਅਤੇ ਆਗੂ ਹਾਜ਼ਰ ਸਨ।