ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਧਰਨੇ ਨੂੰ ਲੈ ਕੇ ਵੱਖ ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੀਆਂ ਦਰਜਨਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਤਰੀਕ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀ ਲੜੀ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਮਲੋਟ ਘਰ ਅੱਗੇ ਲੱਗਣ ਵਾਲੇ ਧਰਨੇ ਦੀ ਤਿਆਰੀ ਜ਼ਿਲ੍ਹੇ ਦੇ ਪਿੰਡਾਂ ਖੋਖਰ, ਖਿੜਕੀਆਂ ਵਾਲਾ, ਬਰਕੰਦੀ, ਚੜ੍ਹੇਵਨ, ਚੌਂਤਰਾ, ਭਾਗਸਰ, ਗੰਧੜ, ਲੱਖੇਵਾਲੀ, ਰਾਮਗੜ੍ਹ ਚੂਘਾਂ, ਤਾਮਕੋਟ, ਦਬੜਾ, ਮਹਿਣਾ, ਗੱਗੜ, ਕਿਲਿਆਂ ਵਾਲੀ, ਚੰਨੂੰ ਆਦਿ ’ਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਗੁਰਜੰਟ ਸਿੰਘ ਸਾਉਕੇਂ, ਤਰਸੇਮ ਸਿੰਘ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀ ਵਾਲਾ, ਕਾਲਾ ਸਿੰਘ ਖੂੰਨਣ ਖ਼ੁਰਦ ਤੇ ਜਸਵਿੰਦਰ ਸਿੰਘ ਸੰਗੂਧੌਣ, ਜਸਵਿੰਦਰ ਕੌਰ ਦਬੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ, ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ, ਮਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਨੂੰ ਬਹਾਲ ਕਰਨ, ਬਿਜਲੀ ਸੋਧ ਬਿੱਲ 2025, ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਦੋਸ਼ ਵਿਰੋਧੀ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਘਰ ਅੱਗੇ ਧਰਨਾ ਦਿੱਤਾ ਜਾਣਗਾ। ਖੇਤ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਇਹਨਾਂ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ