ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ
Publish Date: Mon, 04 May 2026 03:39 PM (IST)
Updated Date: Tue, 05 May 2026 04:02 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਂ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਪੀਕਰ ਸ ਸੰਧਵਾਂ ਨੇ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਕਿਸੇ ਇਕ ਵਰਗ ਲਈ ਸ਼ੁਰੂ ਨਹੀਂ ਕੀਤੀ ਗਈ, ਬਲਕਿ ਸਾਰਿਆਂ ਲਈ ਹੈ। ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰ ਦੇ ਰੁਝੇਵਿਆਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਆਤਮਿਕ ਸ਼ਾਂਤੀ ਅਤੇ ਮਨ ਦੀ ਤਸੱਲੀ ਪ੍ਰਾਪਤ ਕਰ ਸਕਦੇ ਹਨ। ਸਪੀਕਰ ਸ. ਸੰਧਵਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਬਣਾਉਣ ਅਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਚੜ੍ਹਦੀ ਕਲਾ ਨਾਲ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ। ਇਸ ਮੌਕੇ ਮਾਤਾ ਹਰਪਾਲ ਕੌਰ ਪਿੰਡ ਦੇ ਸਰਪੰਚ, ਗੁਰਜੀਤ ਸਿੰਘ ਆਪ ਆਗੂ, ਰਾਜਿੰਦਰ ਸਿੰਘ ਕਾਲੀ ਪੰਚਾਇਤ ਮੈਂਬਰ, ਮਨਦੀਪ ਸਿੰਘ ਖਾਲਸਾ ਪੰਚਾਇਤ ਮੈਂਬਰ, ਅਜੀਤਪਾਲ ਸਿੰਘ ਪੰਚਾਇਤ ਮੈਂਬਰ, ਲਖਵੀਰ ਸਿੰਘ ਪੰਚਾਇਤ ਮੈਂਬਰ, ਜਗਪ੍ਰੀਤ ਸਿੰਘ ਪੰਚਾਇਤ ਮੈਂਬਰ,ਜਸਵਿੰਦਰ ਸਿੰਘ ਪੰਚਾਇਤ ਮੈਂਬਰ ,ਜਸਵਿੰਦਰ ਸਿੰਘ ਬਾਬਾ, ਦਵਿੰਦਰ ਸਿੰਘ , ਅਕਸ਼ੂ ਸਿੰਘ ਸਰਾਂ ਅਤੇ ਪਿੰਡ ਵਾਸੀ ਹਾਜਰ ਸਨ।