ਵਿਧਾਇਕ ਅਮੋਲਕ ਸਿੰਘ ਨੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਅਮੋਲਕ ਸਿੰਘ ਨੇ ਪਿੰਡ ਸਿਬੀਆਂ ਵਿਖੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ
Publish Date: Fri, 24 Oct 2025 03:24 PM (IST)
Updated Date: Sat, 25 Oct 2025 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਸਿਬੀਆਂ (ਜ਼ਿਲ੍ਹਾ ਫ਼ਰੀਦਕੋਟ) ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਚਾਇਤਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਪਿੰੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਿੰਡ ਸਿਬੀਆਂ ਵਾਸੀਆਂ ਦੀ ਪੰਚਾਇਤ ਘਰ ਦੀ ਮੰਗ ਪੂਰੀ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ ਹੈ ਜਿਸ ਨੂੰ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਹ ਪੰਚਾਇਤ ਘਰ ਜਿੱਥੇ ਪੰਚਾਇਤ ਦੀਆਂ ਗਤੀਵਿਧੀਆਂ ਚਲਾਉਣ ਦੇ ਕੰਮ ਆਵੇਗਾ ਉੱਥੇ ਲੋਕਾਂ ਦੇ ਘਰੇਲੂ ਸਮਾਗਮਾਂ ਲਈ ਵੀ ਵਰਤਿਆ ਜਾ ਸਕੇਗਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਿੰਡ ਸਿਬੀਆਂ ਦੀ ਤਰੱਕੀ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਕਰਵਾਉਣ। ਇਸ ਮੌਕੇ ਪਿੰਡ ਸਿਬੀਆਂ ਦੇ ਸਰਪੰਚ ਅਤੇ ‘ਆਪ’ ਦੇ ਸੀਨੀਅਰ ਆਗੂ ਹਰਜੀਤ ਸਿੰਘ ਬਰਾੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਸਰਪੰਚ ਹਰਜੀਤ ਸਿੰਘ ਬਰਾੜ, ਪੰਚ ਕਸ਼ਮੀਰ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਬਲਜੀਤ ਸਿੰਘ, ਪੰੰਚ ਰਣਜੀਤ ਸਿੰਘ, ਪੰਚ ਗੁਰਮੀਤ ਕੌਰ, ਪੰਚ ਮਨਦੀਪ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਨਸਰੀਨ ਬੀਬੀ ਆਦਿ ਹਾਜ਼ਰ ਸਨ।