ਵਿਧਾਇਕ ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਦਾ ਹਾਲ ਜਾਣਿਆ
ਐਮ.ਐਲ.ਏ. ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਦੇ ਘਰ ਪਹੁੰਚ ਕੇ ਜਾਣਿਆ ਹਾਲ-ਚਾਲ
Publish Date: Sat, 09 May 2026 03:47 PM (IST)
Updated Date: Sun, 10 May 2026 04:00 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੀ ਬਾਲਾ ਜੀ ਆਇਲ ਮਿਲਜ਼ (ਨਜ਼ਦੀਕ ਜਿੰਦਲ ਕਾਲੋਨੀ) ਜੈਤੋ ਦੇ ਐਮ.ਡੀ., ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਨਰੇਸ਼ ਜਿੰਦਲ ਦੀ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਮ ਮਿੱਤਰ ਤੇ ਵਿਧਾਨ ਸਭਾ ਹਲਕਾ ਜੈਤੋ ਦੇ ਐਮ.ਐਲ.ਏ. ਅਮੋਲਕ ਸਿੰਘ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਐਮ.ਐਲ.ਏ. ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆ ਕੀਤੀ। ਇਸ ਮੌਕੇ ਨਰੇਸ਼ ਜਿੰਦਲ ਨੇ ਐਮ.ਐਲ.ਏ. ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਵਿਅਸਤ ਸਮੇਂ ਵਿਚੋਂ ਸਮਾਂ ਕੱਢ ਕੇ ਘਰ ਆ ਕੇ ਹਾਲ-ਚਾਲ ਪੁੱਛਣਾ ਬਹੁਤ ਹੀ ਪ੍ਰੇਰਣਾਦਾਇਕ ਅਤੇ ਹੌਸਲਾ ਵਧਾਉਣ ਵਾਲੀ ਗੱਲ ਹੈ। ਨਰੇਸ਼ ਜਿੰਦਲ ਨੇ ਕਿਹਾ ਕਿ ਇਹ ਗੱਲ ਸਾਬਤ ਕਰਦੀ ਹੈ ਕਿ ਐਮ.ਐਲ.ਏ. ਅਮੋਲਕ ਸਿੰਘ ਆਪਣੇ ਪਾਰਟੀ ਵਰਕਰਾਂ ਅਤੇ ਸਾਥੀਆਂ ਨਾਲ ਹਰ ਸਮੇਂ ਸੁੱਖ-ਦੁੱਖ ਵਿਚ ਹਾਜ਼ਰ ਰਹਿੰਦੇ ਹਨ। ਨਰੇਸ਼ ਜਿੰਦਲ ਨੇ ਕਿਹਾ ਕਿ ਜਦੋਂ ਵੀ ਪਾਰਟੀ ਮੈਂਬਰਾਂ ਜਾਂ ਸਮਾਜਿਕ ਸਾਥੀਆਂ ਨੂੰ ਲੋੜ ਪੈਂਦੀ ਹੈ, ਐਮ.ਐਲ.ਏ. ਅਮੋਲਕ ਸਿੰਘ ਦਿਨ-ਰਾਤ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਉਂਦੇ ਹਨ, ਜੋ ਉਨ੍ਹਾਂ ਦੀ ਸਾਦਗੀ, ਜ਼ਿੰਮੇਵਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਇਸ ਮੌਕੇ ਮਾਂ ਚਿੰਤਪੁਰਨੀ ਆਇਲ ਮਿਲਜ਼ (ਕੋਠੇ ਸੰਪੂਰਨ ਸਿੰਘ ਵਾਲੇ) ਬਿਸ਼ਨੰਦੀ ਰੋਡ ਜੈਤੋ ਦੇ ਐੱਮ.ਡੀ. ਤੇ ਸ਼੍ਰੀ ਅਗਰਵਾਲ ਸਮਾਜ ਸਭਾ (ਰਜਿ:) ਜੈਤੋ ਦੇ ਪ੍ਰਧਾਨ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ, ਆਇਲ ਮਿਲਜ਼ (ਨੇੜੇ ਸ਼ਿਆਮ ਸੇਵਾ ਮੰਡਲ) ਪੰਚਾਇਤੀ ਗੁਊਸ਼ਾਲਾ ਰੋਡ ਜੈਤੋ ਦੇ ਐੱਮ.ਡੀ. ਭੀਮ ਸੈਨ ਜਿੰਦਲ, ਅਸ਼ੀਸ਼ ਜਿੰਦਲ, ਹੈਪੀ ਜਿੰਦਲ, ਗੌਰਵ ਜਿੰਦਲ, ਦੀਪਾਸ਼ੂ ਜਿੰਦਲ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਆਦਿ ਹਾਜ਼ਰ ਸਨ।