ਵਿਧਾਇਕ ਮਨਜੀਤ ਬਿਲਾਸਪੁਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਇਕ ਐਸਪੀਰੇਸ਼ਨ ਬਲਾਕ ਹੈ, ਜਿੱਥੇ ਸੜਕਾਂ ਜਾਂ ਹੋਰ ਬਹੁਤ ਸਾਰੇ ਡਿਵੈਲਪਮੈਂਟ ਦੇ ਕੰਮਾਂ ਦੀ ਭਾਰੀ ਲੋੜ ਹੈ।
Publish Date: Fri, 14 Nov 2025 03:15 PM (IST)
Updated Date: Fri, 14 Nov 2025 03:18 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਇਕ ਐਸਪੀਰੇਸ਼ਨ ਬਲਾਕ ਹੈ, ਜਿੱਥੇ ਸੜਕਾਂ ਜਾਂ ਹੋਰ ਬਹੁਤ ਸਾਰੇ ਡਿਵੈਲਪਮੈਂਟ ਦੇ ਕੰਮਾਂ ਦੀ ਭਾਰੀ ਲੋੜ ਹੈ।
ਇਸੇ ਤਹਿਤ ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਸੜਕਾਂ, ਹਸਪਤਾਲਾਂ ਤੇ ਬਹੁਤ ਜਿਆਦਾ ਕੰਮ ਹੋਣ ਵਾਲਾ ਸੀ। ਜਿਸ ਵਿਚੋਂ ਕਾਫੀ ਮੰਗਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵੀਕਾਰ ਕਰ ਲਈਆਂ ਅਤੇ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਐਸਪੀਰੇਸ਼ਨ ਵਾਸਤੇ ਵਿਸ਼ੇਸ਼ ਗਰਾਂਟ ਦੇਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੇ ਤੁਰੰਤ ਪਿੰਡਾਂ ਦਾ ਪੰਚਾਇਤਾਂ ਨੂੰ ਪੈਸੇ ਰਿਲੀਜ਼ ਕਰਨ ਦੇ ਹੁਕਮ ਕੀਤੇ।
ਇਸ ਸਮੇਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਰੂਰਲ ਡਿਵੈਲਪਮੈਂਟ ਦੇ ਬਹੁਤ ਸਾਰੇ ਫੰਡ ਰੋਕ ਰੱਖੇ ਹਨ ਪਰ ਫਿਰ ਵੀ ਭਗਵੰਤ ਮਾਨ ਸਰਕਾਰ ਆਪਣੇ ਬਲਬੂਤੇ ਪਿੰਡਾਂ ਦਾ ਵਿਕਾਸ ਵੱਡੇ ਪੱਧਰ 'ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਦੂਰੀ ਨੀਤੀ ਉਨ੍ਹਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਭਾਜਪਾ ਦੇ ਵਿਰੋਧ ਵਿਚ ਜਾਵੇਗੀ।