Moga Accident : ਮੋਗਾ ਦੇ ਕੋਟਕਪੂਰਾ ਰੋਡ ਸਥਿਤ ਪੁਲ਼ ’ਤੇ ਹੋਈ ਦੋ ਕਾਰਾਂ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਹੋਣ ਤੋਂ ਬਚਾਅ
ਸ਼ਾਮ ਸਮੇਂ ਮੋਗਾ ਦੇ ਕੋਟਕਪੂਰਾ ਰੋਡ ਸਥਿਤ ਪੁਲ਼ ’ਤੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ ਹੋ ਜਾਣ ਕਾਰਨ ਉਸ ਸਮੇਂ ਹਫੜਾਦਫੜੀ ਮੱਚ ਗਈ ਜਦੋਂ ਸਵਿਫਟ ਕਾਰ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਦੋਨਾਂ ਕਾਰਾਂ ਨੂੰ ਕਾਫ਼ੀ ਨੁਕਸਾਨ ਪੁੱਜਿਆ ਅਤੇ ਕਾਫ਼ੀ ਲੰਬਾ ਟ੍ਰੈਫਿਕ ਜਾਮ ਲੱਗ ਗਿਆ।
Publish Date: Sat, 10 Jan 2026 09:11 PM (IST)
Updated Date: Sat, 10 Jan 2026 09:14 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ਼ਾਮ ਸਮੇਂ ਮੋਗਾ ਦੇ ਕੋਟਕਪੂਰਾ ਰੋਡ ਸਥਿਤ ਪੁਲ਼ ’ਤੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ ਹੋ ਜਾਣ ਕਾਰਨ ਉਸ ਸਮੇਂ ਹਫੜਾਦਫੜੀ ਮੱਚ ਗਈ ਜਦੋਂ ਸਵਿਫਟ ਕਾਰ ਦਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਦੋਨਾਂ ਕਾਰਾਂ ਨੂੰ ਕਾਫ਼ੀ ਨੁਕਸਾਨ ਪੁੱਜਿਆ ਅਤੇ ਕਾਫ਼ੀ ਲੰਬਾ ਟ੍ਰੈਫਿਕ ਜਾਮ ਲੱਗ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ। ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਇਸ ਸੰਬੰਧੀ ਗੱਲਬਾਤ ਕਰਦਿਆਂ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਕਾਲ ਰਾਹੀਂ ਹਾਦਸੇ ਦੀ ਜਾਣਕਾਰੀ ਮਿਲੀ ਸੀ। ਸੂਚਨਾ ਮਿਲਦੇ ਹੀ ਉਨ੍ਹਾਂ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਹਾਦਸੇ ਵਿਚ ਸਿਰਫ਼ ਵਾਹਨਾਂ ਦਾ ਨੁਕਸਾਨ ਹੋਇਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਹਾਦਸੇ ਦਾ ਪਤਾ ਲੱਗਦਿਆਂ ਮੌਕੇ ’ਤੇ ਪੁੱਜੀ ਪੁਲਿਸ ਵਲੋਂ ਟ੍ਰੈਫਿਕ ਨੂੰ ਕਾਬੂ ਵਿਚ ਲਿਆਂਦਾ ਗਿਆ ਅਤੇ ਆਵਾਜਾਈ ਮੁੜ ਬਹਾਲ ਕਰਵਾਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਲੋਕਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਘਟਨਾਵਾਂ ਨੂੰ ਰੋਕਣ ਲਈ ਟ੍ਰੈਫਿਕ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।