ਸੋਸ਼ਲ ਮੀਡੀਆ 'ਤੇ ਟ੍ਰੇਡਿੰਗ ਐਪ ਡਾਊਨਲੋਡ ਕਰਨਾ ਪਿਆ ਮਹਿੰਗਾ; ਸ਼ਖ਼ਸ ਦੇ ਉੱਡੇ 20 ਲੱਖ ਰੁਪਏ, ਜਾਂਚ 'ਚ ਜੁਟੀ ਸਾਈਬਰ ਪੁਲਿਸ
ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਵੱਲੋਂ ਮੋਗਾ ਦੇ ਇੱਕ ਨਿਵਾਸੀ ਨਾਲ ਆਨਲਾਈਨ ਗਲਤ ਢੰਗ ਨਾਲ ਟ੍ਰੇਡਿੰਗ ਦੇ ਨਾਂ 'ਤੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਾਈਬਰ ਕ੍ਰਾਈਮ ਦੀ ਇੰਸਪੈਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਅਨਿਲ ਕੁਮਾਰ, ਨਿਵਾਸੀ ਇੰਦਰਾ ਕਲੋਨੀ ਮੋਗਾ ਨੇ ਐਸ.ਐਸ.ਪੀ. ਮੋਗਾ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਅਨਿਲ ਕੁਮਾਰ ਸਾਰਵਾਨ ਦੁਆਰਾ ਇੱਕ ਟ੍ਰੇਡਿੰਗ ਐਪ ਡਾਊਨਲੋਡ ਕੀਤੀ ਸੀ। ਇਸ ਐਪ ਵਿੱਚ ਉਸ ਨੇ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਦਿੱਤੀ।
Publish Date: Sun, 26 Apr 2026 11:33 AM (IST)
Updated Date: Sun, 26 Apr 2026 11:35 AM (IST)

ਸੰਵਾਦ ਸਹਿਯੋਗੀ, ਜਾਗਰਣ, ਮੋਗਾ : ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਵੱਲੋਂ ਮੋਗਾ ਦੇ ਇੱਕ ਨਿਵਾਸੀ ਨਾਲ ਆਨਲਾਈਨ ਗਲਤ ਢੰਗ ਨਾਲ ਟ੍ਰੇਡਿੰਗ ਦੇ ਨਾਂ 'ਤੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਾਈਬਰ ਕ੍ਰਾਈਮ ਦੀ ਇੰਸਪੈਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਅਨਿਲ ਕੁਮਾਰ, ਨਿਵਾਸੀ ਇੰਦਰਾ ਕਲੋਨੀ ਮੋਗਾ ਨੇ ਐਸ.ਐਸ.ਪੀ. ਮੋਗਾ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਅਨਿਲ ਕੁਮਾਰ ਸਾਰਵਾਨ ਦੁਆਰਾ ਇੱਕ ਟ੍ਰੇਡਿੰਗ ਐਪ ਡਾਊਨਲੋਡ ਕੀਤੀ ਸੀ। ਇਸ ਐਪ ਵਿੱਚ ਉਸ ਨੇ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਦਿੱਤੀ।
ਇਸ ਤੋਂ ਬਾਅਦ ਉਸ ਨੂੰ ਇੱਕ ਮੋਬਾਈਲ ਨੰਬਰ ਤੋਂ ਵਟਸਐਪ ਕਾਲ ਆਈ, ਜਿਸ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ ਗੱਲਬਾਤ ਕਰਕੇ ਟ੍ਰੇਡਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਪੈਸੇ ਨਿਵੇਸ਼ ਕਰਨ ਲਈ ਕਿਹਾ। ਇਸ ਤਰ੍ਹਾਂ ਉਕਤ ਵਿਅਕਤੀ ਨੇ ਉਸ ਕੋਲੋਂ ਕੁੱਲ 20 ਲੱਖ 4 ਹਜ਼ਾਰ 260 ਰੁਪਏ ਲੈ ਲਏ। ਜਦੋਂ ਉਹ ਉਸ ਵਿਅਕਤੀ ਨਾਲ ਸੰਪਰਕ ਕਰਨਾ ਚਾਹੁੰਦਾ ਸੀ ਤਾਂ ਨੰਬਰ ਬੰਦ ਆਉਣ ਲੱਗਾ।
ਆਪਣੇ ਨਾਲ ਠੱਗੀ ਹੁੰਦੀ ਦੇਖ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਐਸ.ਐਸ.ਪੀ. ਮੋਗਾ ਨੂੰ ਸੌਂਪ ਦਿੱਤੀ। ਐਸ.ਐਸ.ਪੀ. ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੂੰ ਸੌਂਪ ਦਿੱਤੀ ਗਈ। ਜਾਂਚ ਅਧਿਕਾਰੀ ਇੰਸਪੈਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੀ ਜਾਂਚ ਅਤੇ ਤੱਥਾਂ ਦੀ ਘੋਖ ਕਰਨ ਤੋਂ ਬਾਅਦ ਆਪਣੀ ਰਿਪੋਰਟ ਐਸ.ਐਸ.ਪੀ. ਨੂੰ ਸੌਂਪ ਦਿੱਤੀ ਗਈ ਸੀ। ਐਸ.ਐਸ.ਪੀ. ਦੇ ਹੁਕਮਾਂ 'ਤੇ ਅਣਪਛਾਤੇ ਠੱਗਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।