Moga News : ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨ ਕੀਤੇ ਨਜ਼ਰਬੰਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਅਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ।
Publish Date: Sat, 04 Apr 2026 07:31 PM (IST)
Updated Date: Sat, 04 Apr 2026 07:34 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਅਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ।
ਇੱਥੇ ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੀ ਅਨਾਜ ਮੰਡੀ ਵਿਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨ ਪਹੁੰਚਣਾ ਸੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਦੇ ਸੱਦੇ ’ਤੇ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪਹਿਲਾਂ ਤੋਂ ਹੀ ਬਣਾਈ ਯੋਜਨਾ ਤਹਿਤ ਕਿਸਾਨਾਂ ਨੂੰ ਦੁੱਨੇਕੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਜ਼ਰਬੰਦ ਕਰ ਦਿੱਤਾ।