ਪੁਲਿਸ ਨੇ ਨਸ਼ਾ ਤਸਕਰਾਂ ਦੀ ਕੁੱਲ 5,46,47,500 ਰੁਪਏ ਦੀ ਜਾਇਦਾਦ ਕਰਵਾਈ ਜ਼ਬਤ
ਡੀਜੀਪੀ ਪੰਜਾਬ ਨੀਲਾਂਬਰੀ ਜਗਦਲੇ
Publish Date: Tue, 19 May 2026 04:06 PM (IST)
Updated Date: Wed, 20 May 2026 04:01 AM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ
ਮੋਗਾ: ਡੀਜੀਪੀ ਪੰਜਾਬ ਨੀਲਾਂਬਰੀ ਜਗਦਲੇ ਵਿਜੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਰੀਦਕੋਟ ਰੇਂਜ, ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਤਾਜ ਸਿੰਘ ਚਾਹਲ ਆਈਪੀਐੱਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨਸ਼ਾ ਸਮਗਲਰਾਂ/ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਮਿਤੀ 18 05 2026 ਨੂੰ ਸੁਖਵਿੰਦਰ ਸਿੰਘ ਬਰਾੜ, ਉੱਪ ਕਪਤਾਨ ਪੁਲਿਸ ਧਰਮਕੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਨੀਤਾ ਰਾਣੀ ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ ਵੱਲੋ ਮੁਕੱਦਮਾ ਨੰਬਰ 286 ਮਿਤੀ 27.12. 2025 ਅਧੀਨਧਾਰਾ 21,25,29 61 85 ਐੱਨਡੀਪੀਐੱਸ ਐਕਟ, 25 54 59 ਅਸਲਾ ਐਕਟ ਥਾਣਾ ਕੋਟਈਸੇਖਾਂ ’ਚ ਮੁਲਜ਼ਮ ਜੰਡ ਸਿੰਘ ਵਾਸੀ ਦੌਲੇਵਾਲਾ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਪ੍ਰਾਪਰਟੀ ਦੀ ਕੀਮਤ ਕਰੀਬ 5,46,47,500 ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸੁਖਵਿੰਦਰ ਸਿੰਘ ਬਰਾੜ ਉੱਪ ਕਪਤਾਨ ਪੁਲਿਸ ਧਰਮਕੋਟ ਨੇ ਦੱਸਿਆ ਕਿ ਜਿਨ੍ਹਾਂ ਦੀ ਪ੍ਰਾਪਰਟੀ ਬਾਰੇ ਪੜਤਾਲ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰੋਪਰਟੀ ਇੰਨ੍ਹਾਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਖ਼ਰੀਦ ਕਰਕੇ ਪ੍ਰੌਪਰਟੀ ਤਿਆਰ ਕਰਵਾਈ ਸੀ। ਜਿਸ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68 ਐਫ(2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਭੱਵਿਖ ਵਿਚ ਵੀ ਹੋਰ ਵੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।