ਮੋਗਾ ਦੇ ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦੇ ਮਾਹੌਲ 'ਚ ਬੱਚੇ ਭੇਜ ਘਰ, ਪੁਲਿਸ ਜਾਂਚ 'ਚ ਜੁਟੀ
ਅਦਾਲਤ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੁਲਿਸ ਜਾਂਚ ਕੀਤੀ ਗਈ। ਬੁੱਧਵਾਰ ਸਵੇਰੇ ਡੀ. ਮਾਡਲ ਸਕੂਲ ਨੂੰ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ, ਸਕੂਲ ਸਟਾਫ ਨੇ ਪੁਲਿਸ ਨੂੰ ਸੂਚਿਤ ਕੀਤਾ।
Publish Date: Wed, 14 Jan 2026 12:25 PM (IST)
Updated Date: Wed, 14 Jan 2026 12:42 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ ਦੇ ਕੋਟ ਕੰਪਲੈਕਸ ਨੂੰ ਬੰਬ ਨਾਲ ਉਡਾਣ ਦੀ ਧਮਕੀ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਚ ਦਹਿਸ਼ਤ ਦਾ ਮਾਹੌਲ ਹੈ।
ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹਦੇ ਸਾਰ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਇੱਥੋਂ ਦੇ ਨਾਮੀ ਡੀਐੱਨ ਮਾਡਲ ਸਕੂਲ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਇਹ ਧਮਕੀ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਡੀਐੱਨ ਮਾਡਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੂੰ ਤੁਰੰਤ ਸੂਚਿਤ ਕਰ ਦਿੱਤਾ ਹੈ ਅਤੇ ਮੌਕੇ 'ਤੇ ਡੌਗ ਸਕੁਐਡ ਅਤੇ ਹੋਰ ਮੋਗਾ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਸਕੂਲ ਨੂੰ ਹੁਣ ਖਾਲੀ ਕਰਵਾਇਆ ਲਿਆ ਗਿਆ ਹੈ।