ਰੋਜ਼ੀ-ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪਿੰਡ 'ਚ ਸੋਗ ਦੀ ਲਹਿਰ; 5 ਫਰਵਰੀ ਨੂੰ ਮਾਪਿਆਂ ਨੂੰ ਮਿਲਣ ਆਉਣਾ ਸੀ ਪੰਜਾਬ
ਕੈਨੇਡਾ ਵਿਚ ਮੋਗਾ ਦੇ ਨੌਜਵਾਨ ਦੀ ਦੁਖਦਾਈ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਮੋਗਾ ਦੇ ਪਿੰਡ ਤਖਾਣਵੱਧ ਤੋਂ ਕੈਪਟਨ ਰੇਸ਼ਮ ਸਿੰਘ ਦੇ ਨੌਜਵਾਨ ਸਪੁੱਤਰ ਸੁਖਜਿੰਦਰ ਸਿੰਘ (26) ਵਾਸੀ ਬਰੈਂਪਟਨ ਕੈਨੇਡਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਸੁਖਜਿੰਦਰ ਤਿੰਨ ਸਾਲ ਪਹਿਲਾਂ ਹੀ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਹੀ ਉਸ ਨੂੰ ਵਰਕ ਪਰਮਿਟ ਮਿਲਿਆ ਸੀ।
Publish Date: Sat, 31 Jan 2026 09:12 AM (IST)
Updated Date: Sat, 31 Jan 2026 09:13 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ - ਕੈਨੇਡਾ ਵਿਚ ਮੋਗਾ ਦੇ ਨੌਜਵਾਨ ਦੀ ਦੁਖਦਾਈ ਮੌਤ ਹੋਣ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਮੋਗਾ ਦੇ ਪਿੰਡ ਤਖਾਣਵੱਧ ਤੋਂ ਕੈਪਟਨ ਰੇਸ਼ਮ ਸਿੰਘ ਦੇ ਨੌਜਵਾਨ ਸਪੁੱਤਰ ਸੁਖਜਿੰਦਰ ਸਿੰਘ (26) ਵਾਸੀ ਬਰੈਂਪਟਨ ਕੈਨੇਡਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਸੁਖਜਿੰਦਰ ਤਿੰਨ ਸਾਲ ਪਹਿਲਾਂ ਹੀ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਹੀ ਉਸ ਨੂੰ ਵਰਕ ਪਰਮਿਟ ਮਿਲਿਆ ਸੀ।
ਦੱਸ ਦਈਏ ਕਿ ਬੀਤੇ ਦਿਨ ਅਚਾਨਕ ਉਸ ਨੂੰ ਦਰਦ ਹੋਇਆ ਅਤੇ ਉਹ ਦਵਾਈ ਲੈਣ ਲਈ ਹਸਪਤਾਲ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੁਖਜਿੰਦਰ 5 ਫਰਵਰੀ ਨੂੰ ਪੰਜਾਬ ਆਪਣੇ ਪਿੰਡ ਪਰਿਵਾਰ ਨੂੰ ਮਿਲਣ ਆ ਰਿਹਾ ਸੀ ਪਰ ਪਹਿਲਾਂ ਹੀ ਮੌਤ ਨੇ ਉਸ ਨੂੰ ਆਪਣੇ ਕਲਾਵੇ ਵਿਚ ਲੈ ਲਿਆ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।