ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 9 ਨੂੰ : ਢੋਸੀਵਾਲ
ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 09 ਮਈ ਨੂੰ : ਢੋਸੀਵਾਲ
Publish Date: Thu, 07 May 2026 04:28 PM (IST)
Updated Date: Fri, 08 May 2026 04:06 AM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਆਉਂਦੀ 09 ਮਈ ਨੂੰ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਸਵੇਰੇ 10:00 ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਟਕਸਾਲੀ ਟਰੇਡ ਯੂਨੀਅਨ ਆਗੂ ਕਰਮਜੀਤ ਸ਼ਰਮਾ ਕਰਨਗੇ। ਸਟੇਜ ਸੰਚਾਲਨ ਦੀ ਕਾਰਵਾਈ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਕਰਨਗੇ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਤੇ ਫੈਮਲੀ ਪੈਨਸ਼ਨਰ ਭਾਗ ਲੈਣਗੇ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਵੱਲੋਂ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੋਕਣ ਤੇ ਡੀਏ ਦੇ ਬਕਾਏ ਦੀ ਅਦਾਇਗੀ ਨਾ ਕਰਨ ਸਬੰਧੀ ਮੁੱਖ ਰੂਪ ’ਚ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੇਵਾ ਮੁਕਤ ਕਰਮਚਾਰੀਆਂ ਦੀਆਂ ਅਹਿਮ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਮੌਜੂਦ ਸਰਕਾਰ ਇਕ ਵਿਊਂਤਬੱਧ ਤਰੀਕੇ ਅਤੇ ਸਾਜਿਸ਼ੀ ਢੰਗ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਘਾਣ ਕਰਨ ’ਤੇ ਤੁਲੀ ਹੋਈ ਹੈ। ਡੀਏ ਦੀਆਂ ਕਿਸ਼ਤਾਂ ਤੇ ਬਕਾਇਆ ਤਾਂ ਕੀ ਦੇਣਾ ਸੀ, ਤਨਖਾਹਾਂ ਤੇ ਪੈਨਸ਼ਨਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਪਰਿਵਾਰਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਪ੍ਰਧਾਨ ਕਰਮਜੀਤ ਸ਼ਰਮਾ ਨੇ ਸਮੂਹ ਸੇਵਾ ਮੁਕਤ ਕਰਮਚਾਰੀਆਂ ਤੇ ਫੈਮਲੀ ਪੈਨਸ਼ਨਰਾਂ ਨੂੰ ਉਕਤ ਮੀਟਿੰਗ ’ਚ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।