ਪਾਵਰਕਾਮ ਪੈਸ਼ਨਰਜ਼ ਐਸੋਸੀਏਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਹੋਈ
ਪਾਵਰਕਾਮ ਪੈਸ਼ਨਰਜ਼ ਐਸੋਸੀਏਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Tue, 12 May 2026 05:50 PM (IST)
Updated Date: Tue, 12 May 2026 05:51 PM (IST)

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ’ਚ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਸਟੇਟ ਪੱਧਰ ’ਤੇ ਕੀਤੇ ਹੋਏ ਸੰਘਰਸ਼ ਦਾ ਰਿਵਿਊ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਮੱਲਣ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਚਾਰ ਸਾਲ ਦਾ ਸਮਾਂ ਹੋ ਗਿਆ ਹੈ ਪੰਜਾਬ ਸਰਕਾਰ ਨੂੰ ਸੱਤਾ ’ਚ ਆਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲਾਜਮਾਂ ਤੇ ਪੈਨਸ਼ਨਰਾਂ ਨਾਲ ਇੱਕ ਵਾਰੀ ਵੀ ਮੀਟਿੰਗ ਕਰਕੇ ਗੱਲਬਾਤ ਨਹੀਂ ਕੀਤੀ, ਜਿਸ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਸੁਕਰਾਨਾ ਯਾਤਰਾ ਦੌਰਾਨ ਅਧਿਆਪਕਾ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਮੁੱਖ ਮੰਤਰੀ ਸਾਹਿਬ ਸ਼ੁਕਰਾਨਾ ਯਾਤਰਾ ਤੇ ਆਏ ਸਨ ਉਨ੍ਹਾਂ ਨੂੰ ਕਿਸਾਨਾਂ ਅਤੇ ਅਧਿਆਪਕਾ ਦੀ ਗੱਲਬਾਤ ਸੁਣਨੀ ਚਾਹੀਦੀ ਸੀ ਪਰ ਇਸ ਤਰ੍ਹਾਂ ਗ੍ਰਿਫਤਾਰ ਕਰਨਾ ਗੱਲ ਨਾ ਸੁਣਨਾ ਸਰਾ ਸਰ ਧੋਖਾ ਹੈ। ਮੀਟਿੰਗ ’ਚ ਜੋਗਿੰਦਰ ਸਿੰਘ ਮੱਲਣ, ਹਰਜੀਤ ਸਿੰਘ ਗੁੜੀ ਸੰਘਰ, ਮੌੜਾ ਸਿੰਘ, ਸ਼ਿਵਦੀਪ ਸਿੰਘ ਬਰਾੜ, ਜਸਵਿੰਦਰ ਸਿੰਘ ਸਾਰੇ ਸਰਕਲ ਆਹੁਦੇਦਾਰਾ ਤੋਂ ਇਲਾਵਾ ਬੂਟਾ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਦਿਲਾਵਰ ਸਿੰਘ ਬਾਦਲ ਮੀਟਿੰਗ ’ਚ ਸਾਮਲ ਸਨ।