ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ’ਚ ‘ਮਾਂ ਦਿਵਸ’ ਮਨਾਇਆ
ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ’ਚ ‘ਮਾਂ ਦਿਵਸ’ ਮਨਾਇਆ
Publish Date: Sat, 09 May 2026 03:40 PM (IST)
Updated Date: Sun, 10 May 2026 04:00 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਾਂ ਦੀ ਮਮਤਾ, ਪਿਆਰ ਅਤੇ ਵਿਸ਼ਵਾਸ਼ ਨੂੰ ਸਮਰਪਿਤ ‘ਮਾਂ ਦਿਵਸ’ ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਦੌਰਾਨ ਬੱਚਿਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪੰਜਾਬੀ ਅਧਿਆਪਕਾ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਸਿਰਫ਼ ਇੱਕ ਦਿਨ ਲਈ ਨਹੀਂ, ਸਗੋਂ ਜੀਵਨ ਦੇ ਹਰ ਪਲ ਲਈ ਸਤਿਕਾਰ ਅਤੇ ਪਿਆਰ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਮਾਂ ਹੀ ਸਾਨੂੰ ਜੀਵਨ ਦੇ ਸਹੀ ਰਸਤੇ ’ਤੇ ਤੁਰਨਾ ਸਿਖਾਉਂਦੀ ਹੈ ਅਤੇ ਸਾਡੀ ਜ਼ਿੰਦਗੀ ਦਾ ਸਭ ਤੋਂ ਵੱਡਾ ਆਸਰਾ ਹੁੰਦੀ ਹੈ। ਇਸ ਮੌਕੇ ਬੱਚਿਆਂ ਲਈ ਮਾਂ ਦਿਵਸ ਨਾਲ ਸੰਬੰਧਿਤ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਭਾਸ਼ਣ, ਕਵਿਤਾ, ਗੀਤ ਅਤੇ ਚਿੱਤਰਕਾਰੀ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਭਾਵਨਾਵਾਂ ਦਾ ਸੁੰਦਰ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਮਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਨੂੰ ਵੱਖ-ਵੱਖ ਰੂਪਾਂ ਵਿਚ ਪ੍ਰਗਟ ਕਰਕੇ ਸਮਾਗਮ ਨੂੰ ਭਾਵੁਕ ਅਤੇ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਜਤਿੰਦਰ ਕੁਮਾਰ ‘ਲਵਲੀ ਸਿੰਗਲਾ’ ਨੇ ਸਾਰੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੇ ਅਖ਼ੀਰ ਵਿਚ ਬੱਚਿਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਸੁਸ਼ਮਾ, ਅਧਿਆਪਕਾ ਯੋਗਿਤਾ, ਅਧਿਆਪਕਾ ਅਰੂਸ਼ੀ, ਅਧਿਆਪਕਾ ਰਜਨੀ, ਅਧਿਆਪਕਾ ਬਬੀਤਾ, ਅਧਿਆਪਕਾ ਅਮਨਦੀਪ ਕੌਰ, ਅਧਿਆਪਕਾ ਨਿਧੀ ਮਿੱਤਲ, ਅਧਿਆਪਕਾ ਮਨਦੀਪ ਕੌਰ, ਅਧਿਆਪਕਾ ਸਨੇਹਾ ਅਤੇ ਅਧਿਆਪਕਾ ਗੋਲਡੀ ਆਦਿ ਹਾਜ਼ਰ ਸਨ।