ਬਲੂਮਿੰਗ ਬਡਜ਼ ਸਕੂਲ ਵਿਖੇ ਮਾਂ ਦਿਵਸ ਮਨਾਇਆ
ਮੋਗਾ ਸ਼ਹਿਰ ਦੀ ਨਾਮਵਰ
Publish Date: Sat, 09 May 2026 04:55 PM (IST)
Updated Date: Sun, 10 May 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਦੁਆਰਾ ਇਸ ਸਬੰਧੀ ਬੜੇ ਹੀ ਸੁੰਦਰ ਚਾਰਟ ਅਤੇ ਪ੍ਰੇਰਣਾਦਾਈ ਆਰਟੀਕਲ ਪੇਸ਼ ਕੀਤੇ ਗਏ ਜੋ ਕਿ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਸਨ। ਸਕੂਲ ਵੱਲੋਂ ਹਰ ਇਕ ਮਾਂ ਦੇ ਸਨਮਾਨ ਵਿਚ ਇਕ ਪ੍ਰੋਗਰਾਮ ਵੀ ਕਰਵਾਇਆ ਗਿਆ। ਜਿਸ ਵਿਚ ਸਕੂਲ਼ ਕੁਆਇਰ ਵੱਲੋਂ ਇਕ ਮਾਂ ਨੂੰ ਸਮਰਪਿਤ ਗਾਣਾ ਸੁਣਾਇਆ ਗਿਆ ਅਤੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਗਾਣੇ ਪੇਸ਼ ਕੀਤੇ ਗਏ। ਇਸ ਮੌਕੇ ਸੀਨੀਅਰ ਕਲਾਸ ਦੀਆਂ ਵਿਦਿਆਰਥਣਾਂ ਵੱਲੋਂ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਕਰਵਾਏ ਮੁਕਾਬਲਿਆਂ ਵਿਚ ਜੇਤੂ ਰਹੀਆਂ ਮਾਂਵਾਂ ਨੂੰ ਸਕੂਲ ਪ੍ਰਿੰਸਪਲ ਡਾ. ਹਮੀਲੀਆ ਰਾਣੀ ਵੱਲੋਂ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਮੌਜੂਦ ਮਾਂਵਾ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਇਸ ਗੱਲ੍ਹ ਬਾਰੇ ਵੀ ਵਿਸ਼ੇਸ਼ ਜ਼ਿਕਰ ਕੀਤਾ ਕੀ ਅੱਜ ਸ਼ਹਿਰਾਂ ਵਿਚ ਵੱਧ ਰਹੀ ਬਿਰਧ ਆਸ਼ਰਮਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ, ਇਹ ਇਸ ਗੱਲ੍ਹ ਵੱਲ ਇਸ਼ਾਰਾ ਕਰਦਾ ਹੈ ਕਿ ਇਨਸਾਨ ਆਪਣੇ ਜਨਮਦਾਤਿਆਂ ਦਾ ਸਤਿਕਾਰ ਕਰਨਾ ਭੁੱਲਦਾ ਜਾ ਰਿਹਾ ਹੈ ਜੋ ਕਿ ਸਾਡੇ ਨੈਤਿਕ ਪਤਨ ਦਾ ਵੱਡਾ ਕਾਰਨ ਬਣ ਸਕਦਾ ਹੈ। ਇਸ ਲਈ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਾਪਿਆਂ ਦਾ ਸਤਿਕਾਰ ਕਰੀਏ ਅਤੇ ਸਾਰੀ ਜ਼ਿੰਦਗੀ ਆਪਣੀ ਘਣੀ ਛਾਂ ਸਾਡੇ ’ਤੇ ਲੁਟਾਉਣ ਵਾਲੇ ਰੁੱਖਾਂ ਨੂੰ ਸਹੇਜ ਕੇ ਰੱਖੀਏ।