ਦਸ਼ਮੇਸ ਹਾਈ ਸਕੂਲ ਮੋਗਾ ਵਿਖੇ ਮਾਂ ਦਿਵਸ ਮਨਾਇਆ
ਮੋਗਾ ਦੀ ਨਾਮਵਰ ਵਿੱਦਿਅਕ
Publish Date: Fri, 08 May 2026 03:31 PM (IST)
Updated Date: Sat, 09 May 2026 04:03 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ ਹਾਈ ਸਕੂਲ ਮੋਗਾ ਵਿਖੇ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਆਪਣੀਆਂ ਮਾਵਾਂ ਲਈ ਗੀਤ, ਕਵਿਤਾਵਾਂ ਅਤੇ ਨਾਟਕ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਅਤੇ ਵਾਈਸ ਪ੍ਰਿੰਸੀਪਲ ਸੁਰਿੰਦਰ ਕੌਰ ਜੱਸਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਮਾਂ ਦਾ ਸਥਾਨ ਦੁਨੀਆਂ ’ਚ ਸਭ ਤੋਂ ਉੱਚਾ ਹੁੰਦਾ ਹੈ। ਮਾਂ ਸਾਨੂੰ ਪਿਆਰ, ਸਹਿਨਸ਼ੀਲਤਾ ਅਤੇ ਸੱਚਾਈ ਦਾ ਪਾਠ ਪੜ੍ਹਾਉਂਦੀ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਾਵਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨਾ ਹੈ। ਮੰਚ ਦਾ ਸੰਚਾਲਨ ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕੀਤਾ। ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ’ਚ ਚੌਥੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ ਜਿਸ ਵਿਚ ਕਵਿਤਾਵਾਂ, ਡਾਂਸ ਅਤੇ ਸਪੀਚ ਵੀ ਸ਼ਾਮਲ ਸੀ। ਇਸ ਪ੍ਰੋਗਰਾਮ ਦੀ ਤਿਆਰੀ ਸੁਖਬੀਰ ਅਤੇ ਅਧਿਆਪਕਾ ਤਾਰਾ ਦੀ ਅਗਵਾਈ ਵਿਚ ਕਰਵਾਈ ਗਈ ਅਤੇ ਬਾਕੀ ਸਾਰੇ ਅਧਿਆਪਕਾਂ ਨੇ ਵੀ ਇਸ ਪ੍ਰੋਗਰਾਮ ’ਚ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਅਤੇ ਹਰ ਸਮੇਂ ਉਨ੍ਹਾਂ ਦੀ ਸੇਵਾ ਕਰਨ ਦਾ ਵਚਨ ਲਿਆ।