ਹੋਲੀ ਹਾਰਟ ਕੌਨਵੈਂਟ ਸਕੂਲ ’ਚ ਮਾਂ ਦਿਵਸ ਮਨਾਇਆ
ਹੋਲੀ ਹਾਰਟ ਕੌਨਵੈਂਟ ਸਕੂਲ
Publish Date: Sun, 10 May 2026 04:06 PM (IST)
Updated Date: Mon, 11 May 2026 04:00 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਹੋਲੀ ਹਾਰਟ ਕੌਨਵੈਂਟ ਸਕੂਲ ਮੋਗਾ ਵਿਚ ਮਾਂ ਦਿਵਸ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿਚ ਨਰਸਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਸੁਭਾਸ਼ ਪਾਲਟਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਦੇ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਮਾਂ ਦੇ ਰੁਤਬੇ ਦੀ ਵਡਿਆਈ ਕੀਤੀ ਅਤੇ ਬੱਚਿਆਂ ਦੇ ਜੀਵਨ ਵਿਚ ਮਾਂ ਦੇ ਅਹਿਮ ਯੋਗਦਾਨ ਬਾਰੇ ਦੱਸਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਮਾਵਾਂ ਦੇ ਸਤਿਕਾਰ ਵਿਚ ਬਹੁਤ ਹੀ ਸੁੰਦਰ ਡਾਂਸ ਪੇਸ਼ ਕੀਤੇ ਗਏ, ਜਿਸ ਨੇ ਸਭ ਦਾ ਮਨ ਮੋਹ ਲਿਆ। ਮਾਵਾਂ ਦੇ ਮਨੋਰੰਜਨ ਲਈ ਸਕੂਲ ਪ੍ਰਬੰਧਕਾਂ ਵੱਲੋਂ ਕਈ ਤਰ੍ਹਾਂ ਦੀਆਂ ਖੇਡਾਂ ਜਿਵੇਂ ਕਿ ਤੰਬੋਲਾ ਆਦਿ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਮਾਵਾਂ ਲਈ ਰੈਂਪ ਵਾਕ ਦਾ ਵੀ ਪ੍ਰਬੰਧ ਸੀ, ਜਿਸ ਵਿਚ ਸਭ ਨੇ ਬਹੁਤ ਉਤਸ਼ਾਹ ਦਿਖਾਇਆ। ਪ੍ਰੋਗਰਾਮ ਦੇ ਅੰਤ ਵਿਚ ਲੱਕੀ ਮਦਰ ਜੇਤੂ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਸਕੂਲ ਵੱਲੋਂ ਆਈਆਂ ਹੋਈਆਂ ਸਾਰੀਆਂ ਮਾਵਾਂ ਲਈ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਇਸ ਦਿਨ ਨੂੰ ਮਨਾ ਕੇ ਸਾਰੀਆਂ ਮਾਵਾਂ ਅਤੇ ਬੱਚੇ ਬਹੁਤ ਖੁਸ਼ ਨਜ਼ਰ ਆਏ। ਸਕੂਲ ਪ੍ਰਬੰਧਕਾਂ ਨੇ ਇਸ ਦਿਨ ਨੂੰ ਯਾਦਗਾਰ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ।