ਰਾਇਲ ਕਾਨਵੈਂਟ ਸਕੂਲ ’ਚ ਮਾਂ ਦਿਵਸ ਮਨਾਇਆ
ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ
Publish Date: Mon, 11 May 2026 03:33 PM (IST)
Updated Date: Tue, 12 May 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ’ਚ ਮਾਂ ਦਿਵਸ ਨੂੰ ਮੁੱਖ ਰੱਖਦਿਆਂ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪ੍ਰੀ ਨਰਸਰੀ ਅਤੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਥੀਮ ਪੰਜਾਬੀ ਪਹਿਰਾਵਾ,ਪੱਛਮੀ ਪਹਿਰਾਵਾ ਅਤੇ ਵੈਜੀ ਫਰੂਟੀ ਪਹਿਰਾਵਾ ਰੱਖਿਆ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ ਵੱਖ ਥੀਮ ਦੇ ਅਨੁਸਾਰ ਬੱਚਿਆਂ ਦੀਆਂ ਮਾਤਾਵਾਂ ਕੋਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਉਨ੍ਹਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਇਕ ਮਾਂ ਹੋਣ ਦੇ ਨਾਲ ਨਾਲ ਆਪਣੇ ਅੰਦਰ ਲੁਕੇ ਹੋਰ ਅਨੇਕਾਂ ਗੁਣਾਂ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਵਾਲੀਆ, ਮੈਨੇਜਰ ਸੋਨਿਕਾ ਵਾਲੀਆ, ਵਾਈਸ ਚੇਅਰਮੈਨ ਨਿਖਿਲ ਵਾਲੀਆ, ਐੱਚਆਰ ਮੈਨੇਜਰ ਨਿਧੀ ਵਾਲੀਆ, ਪ੍ਰਿੰਸੀਪਲ ਭਰਤ ਕਾਲੀਆ ਅਤੇ ਐੱਲਟੀਐੱਚ ਦੇ ਪ੍ਰਿੰਸੀਪਲ ਰੇਖਾ ਭੰਡਾਰੀ ਨੇ ਸਾਰੀਆਂ ਮਾਤਾਵਾਂ ਨੂੰ ਮਾਂ ਦਿਵਸ ਦੀ ਹਾਰਦਿਕ ਵਧਾਈ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਉੱਤੇ ਸਕੂਲ ਪਹੁੰਚੀ ਆ ਸਾਰੀਆਂ ਮਾਵਾਂ ਨੂੰ ਪਿਆਰ ਦੇ ਚਿੰਨ੍ਹ ਵਜੋਂ ਛੋਟੇ ਛੋਟੇ ਤੋਹਫੇ ਭੇਂਟ ਕੀਤੇ।