ਸੰਤ ਬਾਬਾ ਈਸ਼ਰ ਸਿੰਘ ਸਕੂਲ ’ਚ ਮਨਾਇਆ ਮਾਂ ਦਿਵਸ
ਸੰਤ ਬਾਬਾ ਗੁਰਜੀਤ ਸਿੰਘ
Publish Date: Sat, 09 May 2026 03:31 PM (IST)
Updated Date: Sun, 10 May 2026 04:00 AM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਹਾਰ ਮੰਦਰ ਵਿਖੇ ਮਾਂ ਦਿਵਸ ਮਨਾਇਆ ਗਿਆ। ਇਸ ਖ਼ਾਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਆਪਣੀਆਂ ਮਾਵਾਂ ਲਈ ਵੱਖ-ਵੱਖ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਜਿਨ੍ਹਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਕਾਰਜ ਕਰਮ ਦੌਰਾਨ ਬੱਚਿਆਂ ਨੇ ਕਵਿਤਾਵਾਂ ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਮਾਂ ਦੀ ਮਹੱਤਤਾ ਨੂੰ ਦਰਸਾਇਆ, ਛੋਟੇ ਛੋਟੇ ਬੱਚਿਆਂ ਵੱਲੋਂ ਬਣਾਏ ਗਏ ਸੁੰਦਰ ਕਾਰਡ ਅਤੇ ਕਰਾਫ਼ਟ ਆਈਟਮਾਂ ਨੇ ਵੀ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਤੋਹਫ਼ਿਆਂ ਰਾਹੀਂ ਆਪਣੀ ਮਾਂ ਲਈ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਵਾਈਸ ਪ੍ਰਿੰਸੀਪਲ ਬਲਜੀਤ ਕੌਰ ਨੇ ਕਿਹਾ ਕੀ ਮਾਂ ਦਾ ਸਤਿਕਾਰ ਕਰਨ ਲਈ ਕਿਸੇ ਇਕ ਦਿਨ ਦੀ ਲੋੜ ਨਹੀਂ ਹੁੰਦੀ ਸਗੋਂ ਹਰ ਦਿਨ ਹੀ ਮਾਂ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਮਮਤਾ ਦੀ ਮੂਰਤ ਹੈ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਵਿਚ ਸਭ ਤੋਂ ਵੱਡਾ ਯੋਗਦਾਨ ਮਾਂ ਦਾ ਹੁੰਦਾ ਹੈ। ਇਸ ਮੌਕੇ ’ਤੇ ਕੋਮਲਪ੍ਰੀਤ ਕੌਰ, ਨਵਜੋਤ ਕੌਰ ਅਤੇ ਗਗਨਦੀਪ ਕੌਰ ਆਦਿ ਹਾਜ਼ਰ ਸਨ।